ਸ੍ਰੀ ਹਰਮਿੰਦਰ ਸਾਹਿਬ ‘ਚ ਵਾਪਰੀ ਘਟਨਾ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਲਗਾਤਾਰ ਵਾਪਰੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕੀਤੀ ਗਈ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਪੂਰਥਲਾ ਮਾਮਲੇ ਦੇ ਵਿੱਚ ਵੀ ਪੰਜਾਬ ਸਰਕਾਰ ਜਲਦ ਤੋਂ ਜਲਦ ਜਾਂਚ ਕਰੇ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੰਨ੍ਹਾਂ ਘਟਨਾਵਾਂ ਨੂੰ ਲੈ ਕੇ ਕਿਹਾ ਕਿ ਇਹ ਬਹੁਤ ਵੱਡੀ ਸਾਜਿਸ਼ ਹੈ ਜਿਸ ਦਾ ਸੱਚ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਸ੍ਰੀ ਹਰਮਿੰਦਰ ਸਾਹਿਬ ਦੀ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਾਂ ਸ਼੍ਰੋਮਣੀ ਕਮੇਟੀ ਵੀ ਆਪਣੀ SIT ਬਣਾਏਗੀ। ਇਸ ਦੌਰਾਨ ਉਨ੍ਹਾਂ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਦੋਸ਼ੀ ਨੂੰ SGPC ਟਾਸਕ ਫੋਰਸ ਨੇ ਘਟਨਾ ਤੋਂ ਪਹਿਲਾ ਦੋਸ਼ੀ ਨੂੰ ਸ਼ੱਕ ਪੈਣ ‘ਤੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਣ ਤੋਂ ਰੋਕਿਆ ਸੀ।ਪਰ ਦੋਸ਼ੀ ਟਾਸਕ ਫੋਰਸ ਦੀ ਡਿਊਟੀ ਬਦਲਣ ’ਤੇ ਬਾਅਦ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਸਪੱਸ਼ਟ ਹੋਇਆ ਕਿ ਉਹ ਡਰਿਆ ਹੋਇਆ ਸੀ ਅਤੇ ਸਾਰਾ ਦਿਨ ਮੂੰਹ ਨੀਵਾਂ ਕਰਕੇ ਚੱਲਦਾ ਰਿਹਾ। ਇਸ ਦੌਰਾਨ ਉਸ ਨੂੰ ਜੇਬਕਤਰਾ ਆਦਿ ਸਮਝ ਕੇ ਟਾਕਸਫੋਰਸ ਵਾਲਿਆਂ ਨੇ ਬਾਹਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਫ ਨਜ਼ਰ ਆਉਂਦਾ ਹੈ ਕਿ ਦੋਸ਼ੀ ਮੰਦਭਾਵਨਾ ਨਾਲ ਹੀ ਆਇਆ ਸੀ ਅਤੇ ਪਿੱਛੋਂ ਮਿਲੀ ਟ੍ਰੇਨਿੰਗ ਅਨੁਸਾਰ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ : ਸਰਕਾਰ ਨੇ ਲੋਕ ਸਭਾ ‘ਚ ਪਾਸ ਕੀਤਾ ਬਿੱਲ, ਵੋਟਰ ID ਹੁਣ ਆਧਾਰ ਨਾਲ ਹੋਵੇਗੀ ਲਿੰਕ
ਉੱਥੇ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮਜ਼ਬੂਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਫਾਂਸੀ ਦੀ ਸਜ਼ਾ ਸੁਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਇਹ ਸਾਜਿਸ਼ ਰਚੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: