ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖਰੀ ਬੇਗਮ ਮੁਨੱਵਰ-ਉਨ-ਨਿਸਾ ਦਾ ਸ਼ੁੱਕਰਵਾਰ ਸਵੇਰੇ ਯਾਨੀ ਕਿ ਅੱਜ ਦਿਹਾਂਤ ਹੋ ਗਿਆ । ਉਹ ਕਰੀਬ 103 ਵਰ੍ਹਿਆਂ ਦੇ ਸਨ ਅਤੇ ਕਈ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮਲੇਰਕੋਟਲਾ ਦੇ ਬਕਫ ਬੋਰਡ ਦੇ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ ।
ਜ਼ਿਕਰਯੋਗ ਹੈ ਕਿ ਬੇਗਮ ਮੁਨੱਬਰ ਨਿਸ਼ਾ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧਿਤ ਸਨ। ਉਨ੍ਹਾਂ ਦੀ ਸੇਵਾ ਸੰਭਾਲ ਕਰ ਰਹੇ ਜਨਾਬ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਬੇਗਮ ਇਨਫੈਕਸ਼ਨ ਅਤੇ ਵਾਇਰਲ ਨਾਲ ਪੀੜਤ ਸਨ। ਜਿਨ੍ਹਾਂ ਨੂੰ ਇਸ ਬਿਮਾਰੀ ਦੇ ਚਲਦਿਆਂ ਹਜ਼ਰਤ ਹਲੀਮਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਅੱਜ ਸਵੇਰੇ ਤੜਕੇ 4 ਵਜੇ ਉਹਨਾਂ ਆਖਰੀ ਸਾਹ ਲਏ।
ਦੱਸ ਦੇਈਏ ਕਿ ਬੇਗਮ ਮੁਨੱਵਰ-ਉਨ-ਨਿਸਾ ਦੇ ਦਿਹਾਂਤ ‘ਤੇ ਬਿਕਰਮ ਮਜੀਠੀਆ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣਵਾਉਣ ’ਤੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਦੇ ਅਕਾਲ ਚਲਾਣੇ ਦੀ ਖਬਰ ਬਹੁਤ ਦੁਖਦਾਈ ਹੈ। ਅਕਾਲ ਪੁਰਖ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ।”
ਵੀਡੀਓ ਲਈ ਕਲਿੱਕ ਕਰੋ -: