ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਕੁਝ ਦਿਨ ਪਹਿਲਾ ਵੀ ਇਸ ਪਿੰਡ ਵਿਚ ਵਿਧਾਇਕ ਰਾਜਾ ਵੜਿੰਗ ਨੂੰ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।
ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲਿਸ ਪ੍ਰਸ਼ਾਸਨ ਨੇ ਇਸ ਦੌਰਾਨ ਨਾਅਰੇਬਾਜੀ ਕਰ ਰਹੇ ਕਿਸਾਨਾਂ ਨੂੰ ਇੱਕ ਪਾਸੇ ਰੋਕੀ ਰੱਖਿਆ ਅਤੇ ਵਿਧਾਇਕ ਰਾਜਾ ਵੜਿੰਗ ਦੀ ਕਾਰ ਨੂੰ ਇੱਥੋਂ ਲੰਘਾ ਦਿੱਤਾ ਗਿਆ। ਇਸ ਦੌਰਾਨ ਇਕੱਤਰ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹਨਾਂ ਨੇ ਰਾਜਾ ਵੜਿੰਗ ਤੋਂ ਕੁਝ ਸਵਾਲ ਕਰਨੇ ਸਨ ਪਰ ਪੁਲਿਸ ਪ਼ਸਾਸਨ ਨੇ ਉਹਨਾਂ ਨੂੰ ਪਾਸੇ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਮਿਲੇ ਸੱਦੇ ਤਹਿਤ ਪਿੰਡਾਂ ਵਿਚ ਆਉਣ ਵਾਲੇ ਆਗੂਆਂ ਤੋਂ ਸਵਾਲ ਜਵਾਬ ਕਰਨ ਲਈ ਇਸੇ ਤਰ੍ਹਾਂ ਕਿਸਾਨ ਇਕੱਤਰ ਹੁੰਦੇ ਰਹਿਣਗੇ।