ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਚ ਰਜਬਾਹਾ (ਸੂਆ) ਟੁੱਟਣ ਕਾਰਨ ਝੋਨੇ ਅਤੇ ਨਰਮੇ ਦੀ ਫਸਲ ਵਿਚ ਪਾਣੀ ਭਰ ਗਿਆ ਹੈ। ਪਾਣੀ ਕਿਸਾਨਾਂ ਦੇ ਘਰਾਂ ਤੱਕ ਵੀ ਪਹੁੰਚ ਚੁੱਕਿਆ ਹੈ। ਪਰ ਅਜੇ ਤੱਕ ਨਾ ਤਾਂ ਨਹਿਰੀ ਵਿਭਾਗ ਵੱਲੋਂ ਰਜਬਾਹੇ ਵਿਚ ਪਾਣੀ ਨੂੰ ਘਟਾਇਆ ਗਿਆ ਹੈ ਅਤੇ ਨਾ ਹੀ ਕਿਸੇ ਵਿਭਾਗ ਦੇ ਅਧਿਕਾਰੀ ਨੇ ਪਹੁੰਚ ਕੇ ਕਿਸਾਨਾਂ ਦੀ ਸਾਰ ਲਈ ਹੈ ਕਿਸਾਨਾਂ ਨੇ ਦੁਖੀ ਮਨ ਨਾਲ ਜਿੱਥੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਥੇ ਹੀ ਅਧਿਕਾਰੀਆਂ ਤੇ ਵੀ ਦੋਸ਼ ਲਾਇਆ ਕਿ ਸਵੇਰ ਤੋਂ ਰਜਬਾਹਾ ਟੁੱਟਿਆ ਹੋਇਆ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਤੱਕ ਪਹੁੰਚ ਨਹੀਂ ਕੀਤੀ।
ਨਰਮੇ ਅਤੇ ਝੋਨੇ ਦੀ ਫਸਲ ਵਿਚ ਪਾਣੀ ਭਰ ਜਾਣ ਕਾਰਨ ਫਸਲ ਖਰਾਬ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਨਹਿਰੀ ਵਿਭਾਗ ਨੂੰ ਸੂਚਿਤ ਵੀ ਕਰ ਦਿੱਤਾ ਗਿਆ ਸੀ ਪਰ ਰਜਬਾਹੇ ਵਿਚ ਅਜੇ ਤੱਕ ਪਾਣੀ ਨਹੀਂ ਘਟਾਇਆ ਗਿਆ। ਉਥੇ ਉਨ੍ਹਾਂ ਰਜਵਾਹਾ ਟੁੱਟਣ ਦਾ ਮੇਨ ਕਾਰਨ ਦੱਸਿਆ ਕਿ ਰਜਬਾਹੇ ਦੀ ਸਫਾਈ ਨਾ ਹੋਣ ਕਾਰਨ ਰਜਬਾਹਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਨਾਲ 700 ਏਕੜ ਨਰਮੇ ਅਤੇ ਝੋਨੇ ਦੀ ਫ਼ਸਲ ਵਿੱਚ ਪਾਣੀ ਭਰ ਚੁੱਕਿਆ ਹੈ ਜੋ ਕਿ ਖ਼ਰਾਬ ਹੋ ਰਹੀ ਹੈ ਕਿਸਾਨਾਂ ਨੇ ਕਿਹਾ ਕਿ ਰਜਬਾਹੇ ਵਿਚ ਪਈ ਦਰਾਰ ਨੂੰ ਭਰਨ ਲਈ ਕਿਸਾਨ ਖ਼ੁਦ ਜੱਦੋ ਜਹਿਦ ਕਰ ਰਹੇ ਹਨ ਜਦੋਂ ਕਿ ਵਿਭਾਗ ਵੱਲੋਂ ਮੌਕੇ ਤੇ ਆਉਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਖ਼ਰਾਬ ਹੋਈ ਫਸਲ ਦਾ ਤੁਰੰਤ ਮੁਆਵਜ਼ਾ ਦੇਵੇ।