ਪੰਜਾਬ ਸਰਕਾਰ ਵੱਲੋ ਕੋਰੋਨਾ ਮਹਾਮਾਰੀ ਦੇ ਵਧਦੇ ਪ੍ਰਭਾਵ ਕਾਰਨ ਪੂਰੇ ਪੰਜਾਬ ‘ਚ 15 ਮਈ ਤੱਕ ਲਗਾਏ ਮਿੰਨੀ ਲੋਕਡੌਨ ਦਾ ਮਾਨਸਾ ਜ਼ਿਲ੍ਹੇ ਦੇ ਦੁਕਾਨਦਾਰਾਂ ਵੱਲੋ ਕੀਤਾ ਜਾ ਰਿਹਾ ਵਿਰੋਧ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਦੁਕਾਨਦਾਰਾਂ ਵੱਲੋ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਸਾਰੀਆਂ ਦੁਕਾਨਾਂ ਖੋਲਣ ਦੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋ ਐਲਾਨ ਕੀਤਾ ਹੈ ਕਿ ਮੋਰਚੇ ਦੇ ਆਗੂ ਅੱਗੇ ਲੱਗਕੇ 8 ਮਈ ਤੋਂ ਦੁਕਾਨਦਾਰਾਂ ਦੀਆਂ ਸਾਰੀਆਂ ਦੁਕਾਨਾਂ ਖੁਲਵਾਉਣਗੇ ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਦੁਕਾਨਾਂ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਡਟਵਾਂ ਵਿਰੋਧ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਸਾਰੀਆਂ ਦੁਕਾਨਾਂ ਖੁੱਲ੍ਹਵਾਉਣ ਦਾ ਵੱਡਾ ਐਲਾਨ ਕੀਤਾ ਹੈ।