ਭਗਤਾ ਭਾਈ: ਹਲਕਾ ਵਿਧਾਨ ਸਭਾ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲਾ ਵਾਲੇ ਦਾ ਨੌਜਵਾਨ ਕਰੀਬ ਪਿਛਲੇ 10 ਸਾਲਾਂ ਤੋਂ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਆਪਣੇ ਹੀ ਘਰ ਵਿੱਚ ਪਰਿਵਾਰ ਵੱਲੋਂ ਸੰਗਲ ਲਾਕੇ ਦਰੱਖਤ ਨਾਲ ਬੰਨਿਆ ਹੋਣ ਕਰਕੇ ਪਰਿਵਾਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਲੜਕੇ ਰਿੰਕੂ ਸਿੰਘ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 10 ਸਾਲ ਤੋਂ ਉਸ ਨੇ ਆਪਣੇ ਪੁੱਤਰ ਨੂੰ ਸੰਗਲ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ ਜੇਕਰ ਉਸ ਨੂੰ ਛੱਡ ਦਿੰਦੇ ਹਨ ਤਾਂ ਉਹ ਕਿਧਰੇ ਚਲਾ ਜਾਂਦਾ ਹੈ ਬਾਅਦ ਵਿਚ ਉਸ ਨੂੰ ਲੱਭਣ ਲਈ ਉਨ੍ਹਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਰਿੰਕੂ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸਦੇ ਦੋ ਪੁੱਤਰ ਅਤੇ ਦੋ ਧੀਆਂ ਹਨ ਉਹਨਾਂ ਦੱਸਿਆ ਕਿ ਦੂਸਰਾ ਪੁੱਤਰ ਨਾ ਤਾਂ ਬੋਲ ਸਕਦਾ ਹੈ ਅਤੇ ਨਾ ਹੀ ਸੁਣ ਸਕਦਾ ਹੈ ਅਤੇ ਇਸ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਇਸ ਨੂੰ ਸੰਗਲਾਂ ਨਾਲ ਬੰਨਿਆ ਹੋਇਆ ਹੈ।
ਇਸ ਮੌਕੇ ਸਮਾਜਸੇਵੀ ਜਤਿੰਦਰ ਸਿੰਘ ਭੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਨਾ ਕਿਸੇ ਸਿਆਸੀ ਲੀਡਰ ਅਤੇ ਨਾ ਹੀ ਪ੍ਰਸ਼ਾਸਨ ਅਧਿਕਾਰੀਆਂ ਨੇ ਇਸ ਪਰਿਵਾਰ ਦੀ ਕਦੇ ਸਾਰ ਨਹੀਂ ਲਈ ਜੋ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪ੍ਰਸ਼ਾਸ਼ਨ ਅਧਿਕਾਰੀਆਂ ਦੀ ਕਾਰਜਕਾਰੀ ਤੇ ਬਹੁਤ ਵੱਡਾ ਸਵਾਲੀਆ ਚਿੰਨ੍ਹ ਹੈ ।ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਕਟਰਾਂ ਨੇ ਕਿਹਾ ਕੇ ਉਸ ਦਾ ਜੇ ਸਹੀ ਢੰਗ ਨਾਲ ਇਲਾਜ ਕੀਤਾ ਜਾਵੇ ਤਾਂ ਉਹ ਠੀਕ ਹੋ ਜਾਵੇਗਾ ਪੀੜਤ ਦੀ ਮਾਂ ਨੇ ਉਦਾਸ ਮਨ ਨਾਲ਼ ਕਿਹਾ ਕਿ ਪਰਿਵਾਰ ਦੇ ਵਿੱਚ ਸਿਰਫ਼ ਇੱਕ ਹੀ ਮੈਂਬਰ ਦਿਹਾੜੀਦਾਰ ਹੋਣ ਕਰਕੇ ਉਹਨਾ ਦਾ ਘਰ ਦਾ ਗੁਜ਼ਾਰਾ ਬੜੀ ਹੀ ਮੁਸ਼ਕਲ ਨਾਲ ਚਲਦਾ ਇਸ ਲਈ ਉਹ ਆਪਣੇ ਜਵਾਨ ਪੁੱਤਰ ਦਾ ਇਲਾਜ ਨਹੀਂ ਕਰਵਾ ਸਕਦੀ ਇਸ ਮੌਕੇ ਉਨ੍ਹਾਂ ਸਰਕਾਰ ਅਤੇ ਸਮਾਜ ਸੇਵੀਆਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਇਲਾਜ ਕਰਵਾਇਆ ਜਾਵੇ ਤਾਂ ਜੋ ਉਹ ਲੱਗੇ ਸੰਗਲਾਂ ਤੋਂ ਮੁਕਤ ਹੋ ਸਕੇ।