ਭਗਤਾ ਭਾਈ: ਸ਼੍ਰੋਮਣੀ ਅਕਾਲੀ ਦਲ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਲੋਕ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ l ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਕੋਠਾਗੁਰੂ ਵਿਖੇ 50 ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਮੇਂ ਕੀਤਾ l ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਵੱਖ ਵੱਖ ਪਿੰਡਾਂ ਵਿਚੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਲੋਕ ਇਨ੍ਹਾਂ ਪਾਰਟੀਆਂ ਨੂੰ ਅਲਵਿਦਾ ਕਹਿ ਰਹੇ ਹਨl
ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਸਮੇਂ ਕੀਤੇ ਗਏ ਵਿਕਾਸ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਤੋਂ ਪ੍ਰਭਾਵਤ ਹੋ ਕੇ ਲੋਕ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ l ਸੂਬੇ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕੀਤੇ ਵਾਅਦੇ ਨਿਭਾਏ ਹਨ l ਸੂਬੇ ਦੀ ਕਾਂਗਰਸ ਸਰਕਾਰ ਨੇ ਸੱਤਾ ਤੇ ਕਾਬਜ਼ ਹੋਣ ਲਈ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ l ਸੂਬੇ ਦੇ ਲੋਕ ਕਾਂਗਰਸ ਦੀ ਵਾਅਦਾ ਖਿਲਾਫੀ ਕਾਰਨ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ l ਦੂਜੇ ਪਾਸੇ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲਣ ਵਾਲੀ ਆਮ ਆਦਮੀ ਪਾਰਟੀ ਵੀ ਦਿਸ਼ਾਹੀਣ ਹੋ ਚੁੱਕੀ ਹੈ l ਦੋਨਾਂ ਪਾਰਟੀਆਂ ਦੀ ਵਿਚਾਰਧਾਰਾ ਤੋਂ ਤੰਗ ਆਏ ਲੋਕ ਹੁਣ ਅਕਾਲੀ ਦਲ ਵਿਚ ਭਰੋਸਾ ਵਿਖਾ ਰਹੇ ਹਨ l ਪਿੰਡ ਕੋਠਾਗੁਰੂ ਤੋਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਵੀ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਸ਼ੇਸ਼ ਤੌਰ ਤੇ ਹਲਕਾ ਰਾਮਪੁਰਾ ਫੂਲ ਵਿੱਚ ਸਾਬਕਾਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ l ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।