ਮਿਲੀ ਜਾਣਕਾਰੀ ਮੁਤਾਬਕ ਜਲਾਲਾਬਾਦ ਦੀ ਅੱਗਰਵਾਲ ਕਾਲੋਨੀ ਗਲੀ ਨੰਬਰ ਚਾਰ ਦੇ ਵਿਚ ਵਰਿੰਦਰ ਸਿੰਘ ਨਾਮਕ ਇਕ ਸ਼ਖ਼ਸ ਦੇ ਘਰ ਦੇ ਵਿਚ ਪੁਲਸ ਵੱਲੋਂ ਰੇਡ ਕਰ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਘਰ ਦੇ ਵਿਚ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਰੇਡ ਕੀਤੀ ਗਈ ਅਤੇ ਰੰਗੇ ਹੱਥੀ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੱਸ ਦਈਏ ਕਿ ਇਹ ਸ਼ਹਿਰ ਦਾ ਪਾਸ਼ ਇਲਾਕਾ ਹੈ ਜਿਸ ਦੇ ਵਿਚ ਪੁਲਿਸ ਦੇ ਵੱਲੋਂ ਰੇਡ ਕਰ ਇਸ ਘਿਨੌਣੇ ਕੰਮ ਪਰਦਾਫਾਸ਼ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਜਲਾਲਾਬਾਦ ਦੇ ਡੀਐਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸਿਟੀ ਦੇ ਵਿਚ ਉਨ੍ਹਾਂ ਨੂੰ ਫੋਨ ਆਇਆ ਸੀ ਜਿਸ ਘਰ ਦੇ ਵਿਚ ਤਿੰਨ ਲੜਕੀਆਂ ਅਤੇ ਦੋ ਲੜਕੇ ਗਲਤ ਤਰੀਕੇ ਨਾਲ ਬਣੇ ਹੋਏ ਹਨ ਜੋ ਕਿ ਸਮਾਜ ਦੇ ਲਈ ਸ਼ਰਮਨਾਕ ਹੈ। ਇਸ ਤੋਂ ਬਾਅਦ ਥਾਣਾ ਸਿਟੀ ਦੇ ਇੰਚਾਰਜ ਵਜੀਰ ਚੰਦ ਵੱਲੋਂ ਰੇਡ ਕਰ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਏਗੀ।