ਨੇੜਲੇ ਪਿੰਡ ਤਰਖਾਨਮਾਜਰਾ ਵਿਖੇ ਭੇਤਭਰੇ ਹਾਲਾਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਮਾਤਾ ਸ਼ਿੰਦਰ ਕੌਰ ਨੇ ਦੱਸਿਆ ਕਿ ਦਵਿੰਦਰ ਸਿੰਘ ਬੱਗੜ ਸ਼ਨੀਵਾਰ ਸ਼ਾਮ ਨੂੰ ਘਰ ਤੋਂ ਚਲਾ ਗਿਆ ਸੀ ਤੇ ਉਹ ਮੁੜ ਕੇ ਵਾਪਸ ਨਹੀਂ ਆਇਆ ਤਾਂ ਉਸ ਨੂੰ ਕਾਫੀ ਲੱਭਿਆ ਪਰ ਉਹ ਮਿਲਿਆ ਨਹੀਂ ਤਾਂ ਐਤਵਾਰ ਦੀ ਸਵੇਰ ਨੂੰ ਇਕ ਪਿੰਡ ਦੇ ਲੜਕੇ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪ੍ਰਾਇਮਰੀ ਸਕੂਲ ਵਿਚ ਡਿੱਗਿਆ ਪਿਆ ਹੈ ਤਾਂ ਜਾ ਕੇ ਦੇਖਿਆ ਤਾਂ ਉਹ ਮਰਿਆ ਪਿਆ ਸੀ ਜਿਹਦੀ ਸੂਚਨਾ ਨੇ ਪਿੰਡ ਦੇ ਸਰਪੰਚ ਨੂੰ ਦਿੱਤੀ ਤੇ ਸਰਪੰਚ ਨੇ ਪੁਲਸ ਨੂੰ ਸੂਚਨਾ ਦੇ ਦਿੱਤੀ । ਮ੍ਰਿਤਕ ਦੀ ਮਾਤਾ ਸ਼ਿੰਦਰ ਕੌਰ ਨੇ ਕਥਿਤ ਤੌਰ ਤੇ ਪਿੰਡ ਦੇ ਇਕ ਲੜਕੇ ਤੇ ਦੋਸ਼ ਲਗਾਏ ਕਿ ਇਸ ਤੋਂ ਪਹਿਲਾਂ ਉਕਤ ਲੜਕੇ ਨੇ ਉਨ੍ਹਾਂ ਦੇ ਲੜਕੇ ਨੂੰ ਕਈ ਵਾਰ ਨਸ਼ੇ ਦੇ ਟੀਕੇ ਲਗਾਏ ਹਨ ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਕਤ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਸਰਪੰਚ ਦੇ ਪਤੀ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਦੱਸਿਆ ਕਿ ਦਵਿੰਦਰ ਸਿੰਘ ਬੱਗੜ ਦੀ ਲਾਸ਼ ਪ੍ਰਾਇਮਰੀ ਸਕੂਲ ਵਿੱਚੋਂ ਮਿਲੀ ਹੈ ਜਿਸ ਦੇ ਨੇੜੇ ਇਕ ਸਰਿੰਜ ਅਤੇ ਹੋਰ ਸਾਮਾਨ ਵੀ ਪਿਆ ਸੀ ਤੇ ਮੂੰਹ ਵਿਚੋਂ ਝੱਗ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦਾ ਪਿਤਾ ਅਤੇ ਉਸ ਦਾ ਭਰਾ ਵੀ ਮਰ ਚੁੱਕੇ ਹਨ ਅਤੇ ਪਰਿਵਾਰ ਵਿੱਚ ਮਾਤਾ ਇੱਕ ਛੋਟਾ ਭਰਾ ਰਹਿ ਗਿਆ ਹੈ। ਉਨ੍ਹਾਂ ਨਸ਼ਾ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਪਿੰਡ ਵਿਚ ਉਹ ਪੰਚਾਇਤ ਵਿੱਚ ਮਤਾ ਪਾਸ ਕਰਕੇ ਜਿਹੜਾ ਵੀ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰਵਾਉਣਗੇ ਅਤੇ ਉਸ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ।