ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਪੰਜਾਬ ਪੁਲੀਸ ਦੀ ਭਰਤੀ ਲਈ ਫਤਿਹਗਡ਼੍ਹ ਸਾਹਿਬ ਵਿਚ 6 ਵੱਖ ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਤੇ ਪ੍ਰੀਖਿਆ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਦੇ ਨਾਲ ਪ੍ਰੀਖਿਆ ਲਈ ਜਾਵੇਗੀ ਜ਼ਿਲ੍ਹਾ ਪੁਲੀਸ ਮੁਖੀ ਫ਼ਤਹਿਗੜ੍ਹ ਸਾਹਿਬ ਸੰਦੀਪ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰੀਖਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਜ਼ਿਲ੍ਹੇ ਵਿਚ 25 ਅਤੇ 26 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰਾਂ ਵਿੱਚ ਐਡਮਿਟ ਕਾਰਡ ਪਾਸਪੋਰਟ ਫੋਟੋ ਤੋਂ ਇਲਾਵਾ ਕੋਈ ਵੀ ਸਾਮਾਨ ਨਾਲ ਨਹੀਂ ਲਿਜਾਣ ਦਿੱਤਾ ਜਾਵੇਗਾ ਤੇ ਪ੍ਰੀਖਿਆ ਕੇਂਦਰਾਂ ਦੁਆਲੇ ਸਖ਼ਤ ਸਖ਼ਤੀ ਵਰਤਦਿਆਂ 500 ਮੀਟਰ ਘੇਰੇ ਵਿੱਚ ਕਿਸੇ ਵੀ ਵਿਅਕਤੀ ਨੂੰ ਨਹੀਂ ਫੜਕਣ ਦਿੱਤਾ ਜਾਵੇਗਾ ।
ਐੱਸ.ਐੱਸ.ਪੀ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਬੈਲਟ ਪਰਸ ਪਾਣੀ ਦੀ ਬੋਤਲ ਤੇ ਪੈੱਨ ਕੋਈ ਵੀ ਇਲੈਕਟ੍ਰੋਨਿਕ ਵਸਤੂ ਪ੍ਰੀਖਿਆ ਕੇਂਦਰਾਂ ਵਿੱਚ ਨਹੀਂ ਲਿਜਾਣ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ਤੇ ਤਾਇਨਾਤ ਸਮੁੱਚੇ ਸਟਾਫ ਮੈਂਬਰਾਨ ਅਤੇ ਬਾਹਰ ਪੁਲੀਸ ਕਰਮੀਆਂ ਤੋਂ ਸਵੈ ਘੋਸ਼ਣਾ ਪੱਤਰ ਲਿਆ ਜਾਵੇਗਾ ਕਿ ਉਨ੍ਹਾਂ ਦਾ ਕੋਈ ਵੀ ਰਿਸ਼ਤੇਦਾਰ ਇਨ੍ਹਾਂ ਪ੍ਰੀਖਿਆਵਾਂ ਵਿੱਚ ਪ੍ਰੀਖਿਆ ਨਹੀਂ ਦੇ ਰਿਹਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਬਣਾਏ ਗਏ 6 ਪ੍ਰੀਖਿਆ ਕੇਂਦਰਾਂ ਵਿੱਚੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ, ਮੋਹਾਲੀ ਨਰਸਿੰਗ ਕਾਲਜ ਚੁੰਨੀ ਕਲਾਂ, ਆਰ.ਆਈ.ਐੱਮ. ਟੀ ਯੂਨੀਵਰਸਿਟੀ ਸਰਹਿੰਦ, ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ, ਡੌਲਫਿਨ ਪੀਜੀ ਕਾਲਜ ਆਫ਼ ਸਾਇੰਸ ਐਂਡ ਐਗਰੀਕਲਚਰ ਚੁੰਨੀ ਕਲਾਂ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਰਥੀ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ ਕੋਲ ਪਹੁੰਚ ਜਾਣ ।