ਲੁਧਿਆਣਾ – ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈਕ ਸੌਂਪੇ ਗਏ ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ। ਵਾਰਡ ਨੰਬਰ-59 ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ 1 ਹਜ਼ਾਰ ਨਿਵਾਸੀਆਂ ਲਈ 2.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਦੀਆਂ ਹਨ ਤਾਂ ਜੋ ਉਹ ਆਪਣੀਆਂ ਛੱਤਾਂ ‘ਤੇ ਪੱਕਾ ਲੈਂਟਰ ਪਾ ਸਕਣ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲਾਭਪਾਤਰੀ ਗਰੀਬੀ ਰੇਖਾ ਤੋਂ ਹੇਠਲੇ ਵਰਗ ਨਾਲ ਸਬੰਧਤ ਹਨ। ਵਿਧਾਇਕ ਸ੍ਰੀ ਡਾਵਰ ਨੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਲੋਕਾਂ ਲਈ ਇਹ ਨਵੀਂ ਵਿੱਤੀ ਸਹਾਇਤਾ ਸ਼ੁਰੂ ਕਰਨ ਲਈ ਸ਼ਲਾਘਾ ਕੀਤੀ ਤਾਂ ਜੋ ਉਹ ਪੱਕੇ ਘਰਾਂ ਵਿੱਚ ਰਹਿ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਚੰਨੀ ਨੇ ਮੁੱਖ ਮੰਤਰੀ ਪੰਜਾਬ ਦੀ ਕਮਾਨ ਸੰਭਾਲੀ ਹੈ, ਸਰਕਾਰ ਵੱਲੋਂ ਕਈ ਗਰੀਬ ਪੱਖੀ ਉਪਰਾਲੇ ਕੀਤੇ ਗਏ ਹਨ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 35 ਹਜ਼ਾਰ ਘਰੇਲੂ ਖਪਤਕਾਰਾਂ ਦੇ 35 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਲੋੜੀਂਦੀ ਰਾਹਤ ਮਿਲੇਗੀ।