ਫਿਰੋਜ਼ਪੁਰ ਭਾਰਤ ਪਾਕਿਸਤਾਨ ਸਰਹੱਦ ਤੋਂ ਬੀਐਸਐਫ ਨੇ ਇੱਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਦਾ ਚੈਕਅੱਪ ਕਰਾਉਣ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਭੂਸ਼ਣ ਨੇ ਦੱਸਿਆ ਕਿ ਬੀਐਸਐਫ ਦੇ ਨੌਜਵਾਨ ਇੱਕ ਪਾਕਿਸਤਾਨੀ ਨੌਜਵਾਨ ਨੂੰ ਲੈਕੇ ਆਏ ਸਨ।
ਜਿਸ ਦਾ ਨਾਮ ਮੁਹੰਮਦ ਤਾਰੀਖ ਜੋ ਪਾਕਿਸਤਾਨ ਦਾ ਰਹਿਣ ਵਾਲਾ ਸੀ। ਜਿਸ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕੀਤਾ ਗਿਆ ਹੈ। ਅਤੇ ਉਹ ਬਿਲਕੁੱਲ ਠੀਕ ਹੈ। ਫਿਲਹਾਲ ਮੈਡੀਕਲ ਕਰਾਉਣ ਤੋਂ ਬਾਅਦ ਬੀਐਸਐਫ ਪਾਕਿਸਤਾਨੀ ਨੌਜਵਾਨ ਕੋਲੋਂ ਪੁਛਗਿੱਛ ਕਰਨ ਲਈ ਆਪਣੇ ਨਾਲ ਲੈ ਗਈ ਹੈ।