ਚੰਡੀਗੜ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਪੁਰਾ ਦੀ ਢੇਹਾ ਬਸਤੀ ‘ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਹੋਈ ਮੌਤ ਦਾ ਸਖਤ ਨੋਟਿਸ ਲੈਂਦਿਆਂ ਜਿਥੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ, ਉੱਥੇ ਬਸਤੀ ਵਿਚ ਪੀਣਯੋਗ ਸਾਫ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਪਟਿਆਲਾ ਇੰਚਾਰਜ ਮੈਂਬਰ ਸ੍ਰੀਮਤੀ ਪਰਮਜੀਤ ਕੌੌਰ ਨੇ ਦੱਸਿਆ ਕਿ ਰਾਜਪੁਰਾ ਦੀ ਢੇਹਾ ਬਸਤੀ ਵਿੱਚ ਦੂਸ਼ਿਤ ਪਾਣੀ ਨਾਲ ਡਾਇਰੀਆ ਹੋੋਣ ‘ਤੇ ਗਰੀਬ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਰ ਬੱਚਿਆਂ ਦੀ ਮੌਤ ਦਾ ਕਮਿਸਨ ਨੇ ਗੰਭੀਰ ਨੋੋਟਿਸ ਲਿਆ ਹੈ। ਉਨਾਂ ਡਿਪਟੀ ਕਮਿਸਨਰ, ਪਟਿਆਲਾ ਸ੍ਰੀ ਸੰਦੀਪ ਹੰਸ ਨੂੰ ਪੀੜਤ ਪਰਿਵਾਰਾਂ ਨੂੰ ਯੋੋਗ ਮੁਆਵਜਾ ਦੇਣ ਅਤੇ ਸਾਫ ਪਾਣੀ ਦੇ ਪ੍ਰਬੰਧ ਲਈ ਪੱਕੇ ਪਾਣੀ ਦੇ ਕੁਨੈਕਸ਼ਨ ਦੇਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸਨ ਨੇ ਬਸਤੀ ਦਾ ਨਾਮ ਵੀ ਜਾਤੀਸੂਚਕ ਤੋਂ ਬਦਲ ਕੇ ਹੋਰ ਨਾਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਹੈ।