ਚੰਡੀਗੜ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸਣ ਆਸੂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਲਿੇ ਦੀਆਂ 6 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਨਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਹਾਲਾਂਕਿ, ਉਨਾਂ ਨੇ ਅਗਲੇ ਹੁਕਮਾਂ ਤੱਕ ਇਸ ਜਲਿੇ ਦੀਆਂ ਬਾਕੀ ਮੰਡੀਆਂ ਵਿੱਚ ਖਰੀਦ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਲਿਾ ਸ੍ਰੀ ਮੁਕਤਸਰ ਸਾਹਿਬ ਦੇ ਹਰਾਜ, ਫੱਤਾਕੇਰਾ (ਮਿੱਡੂਖੇੜਾ), ਮਿਠੜੀ ਬੁਧਗੀਰ, ਸੁਖਨਾ ਅਬਲੂ, ਸਮਾਘ, ਚੌਂਤਰਾ ਵਿੱਚ 7 ਨਵੰਬਰ ਨੂੰ ਜਾਂ ਇਸ ਤੋਂ ਬਾਅਦ ਕੋਈ ਵੀ ਖਰੀਦ ਨਹੀਂ ਕੀਤੀ ਜਾਵੇਗੀ।























