ਉੱਤਰ ਪ੍ਰਦੇਸ਼ ਦੇ ਲਖਨਪੁਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਤੇ ਉਸਦੇ ਗੁੰਡਾ ਸਾਥੀਆਂ ਵੱਲੋਂ ਕਿਸਾਨਾਂ ਤੇ ਗੱਡੀਆਂ ਚੜਾ ਕੇ 4 ਕਿਸਾਨ ਮਾਰ ਦਿੱਤੇ ਜਾਣ ਦੇ ਰੋਸ ਵਜੋਂ 302 (ਕਤਲ) ਦਾ ਮਾਮਲਾ ਦਰਜ ਕੀਤਾ ਜਾਵੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਕਿਸਾਨਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ‘ਤੇ ਚਾਰ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਮੂਲ ਮੰਤਰ ਦੇ ਜਾਪ ਵੀ ਕੀਤੇ ਗਏ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਮ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਵਿੱਚ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੇ ਸਖ਼ਤ ਕਾਰਵਾਈ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ।