2 mobiles seized from firozpur jail: ਫਿਰੋਜ਼ਪੁਰ 12 ਜੂਨ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਜੇਲ੍ਹ ਸੁਰੱਖਿਆ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਬੀਤੇ ਦਿਨ ਜਦ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਗੈਂਗਸਟਰ ਬੌਬੀ ਮਲਹੋਤਰਾ ਉਰਫ ਸਾਗਰ ਪੁੱਤਰ ਲਾਲ ਚੰਦ ਤੋਂ ਮੋਬਾਇਲ ਟੱਚ ਫੋਨ ਅਤੇ ਇਕ ਕੈਦੀ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਪਿੰਡ ਸੁੱਖ ਸਾਗਰ ਐਕਨਿਓ, ਅਜਨਾਲਾ ਰੋਡ ਫਤਿਹਗੜ੍ਹ ਚੌੜੀਆ ਤਹਿ. ਬਟਾਲਾ ਜ਼ਿਲ੍ਹਾ ਗੁਰਦਾਸਪੁਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਮੋਬਾਇਲ ਫੋਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਇਕ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਨ੍ਹਾਂ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।