ਕੁਝ ਦਿਨ ਪਹਿਲਾਂ ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਚ ਆਏ ਵੱਡੀ ਗਿਣਤੀ ਵਿੱਚ ਮੀਂਹ ਨੇ ਜਿੱਥੇ ਲੋਕਾਂ ਦੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਉੱਥੇ ਹੀ ਆਰਥਿਕ ਪੱਧਰ ਤੇ ਵੀ ਲੋਕਾਂ ਦਾ ਕਾਫੀ ਨੁਕਸਾਨ ਹੋਇਆ। ਇਸ ਮੌਕੇ ਫਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਬਾਰੇਕਾਂ ਦੇ ਕਿਸਾਨਾਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਕਾਰਨ ਉਨ੍ਹਾਂ ਦੀ ਤਕਰੀਬਨ 300 ਏਕੜ ਨਰਮੇ ਦੀ ਫਸਲ ਡੁੱਬ ਕੇ ਖਰਾਬ ਚਹੋ ਚੁੱਕੀ ਹੈ।
ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਕਰਮਚਾਰੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ ਹੈ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਤਰ੍ਹਾਂ ਹੀ ਨਰਮੇ ਦੀ ਫਸਲ ਖਰਾਬ ਹੋ ਗਈ ਸੀ ਪਰ ਉਸ ਦਾ ਮੁਆਵਜ਼ਾ ਵੀ ਅੱਜ ਤੱਕ ਨਹੀਂ ਮਿਲਿਆ ਹੈ। ਇਸ ਮੁੱਦੇ ਤੇ ਹੁਣ ਸਿਆਸਤ ਵੀ ਹੋ ਰਹੀ ਹੈ ਵੱਖ ਵੱਖ ਸਿਆਸਤਦਾਨ ਲੋਕਾਂ ਦਾ ਹਾਲ ਜਾਣਨ ਲਈ ਖੇਤਾਂ ਵਿੱਚ ਪਹੁੰਚ ਰਹੇ ਨੇ ਪਿੰਡ ਬਾਰੇਕਾਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਨਰਿੰਦਰਪਾਲ ਸਵਨਾ ਨੇ ਦੱਸਿਆ ਕਿ ਲਗਾਤਾਰ ਤਿੰਨ ਦਿਨ ਭਾਰੀ ਮੀਂਹ ਪੈਣ ਕਾਰਨ ਪਿੰਡਾਂ ਦੇ ਵਿੱਚ ਲੋਕਾਂ ਦੇ ਘਰ ਡਿੱਗ ਚੁੱਕੇ ਹਨ।
ਝੋਨੇ ਅਤੇ ਨਰਮੇ ਦੀਆਂ ਫਸਲਾਂ ਖਰਾਬ ਹੋ ਚੁੱਕੀਆਂ ਹਨ। ਸਵਨਾ ਨੇ ਮੌਜੂਦਾ ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਵਿਧਾਇਕ ਪਤਾ ਨਹੀਂ ਕਿਹੜੀ ਗੂੜ੍ਹੀ ਨੀਂਦ ਸੁੱਤੇ ਹੋਏ ਹਨ। ਲੋਕ ਅੱਜ ਆਪਣੇ ਘਰ ਡਿੱਗ ਜਾਣ ਕਾਰਨ ਸੜਕਾਂ ਤੇ ਰਹਿਣ ਲਈ ਮਜ਼ਬੂਰ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜਿੰਨ੍ਹਾਂ ਲੋਕਾਂ ਦੇ ਘਰ ਡਿੱਗ ਚੁੱਕੇ ਹਨ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਘਰ ਬਨਾ ਕੇ ਦਿੱਤੇ ਜਾਣ।ਉਧਰ ਇਸ ਮੌਕੇ ਤੇ ਸਿਆਸਤ ਵੀ ਹੋਵੇਗੀ।