5 accused arrested: ਮਾਨਸਾ: ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 5 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋੋਸ਼ੀਆਂ ਪਾਸੋੋਂ 43 ਨਸ਼ੀਲੀਆਂ ਗੋੋਲੀਆਂ, 30 ਮਿਲੀਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋੋਟਰਸਾਈਕਲ, 200 ਲੀਟਰ ਲਾਹਣ, 1 ਚਾਲੂ ਭੱਠੀ ਅਤੇ 25 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗੁੰਨਾ ਸਿੰਘ ਪੁੱਤਰ ਗੋੋਰਾ ਸਿੰਘ ਵਾਸੀ ਢੈਪਈ ਪਾਸੋੋਂ 43 ਨਸ਼ੀਲੀਆਂ ਗੋੋਲੀਆਂ ਮਾਰਕਾ ਐਲਪ੍ਰਾਜੋੋਲਮ ਬਰਾਮਦ ਹੋੋਣ ਤੇ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਦੋਸ਼ੀ ਦੀ ਮੁੱਢਲੀ ਪੁੱਛਗਿੱਛ ਉਪਰੰਤ ਉਸਦੀ ਨਿਸ਼ਾਨਦੇਹੀ ਤੇ ਉਸਦੇ ਘਰ ਵਿੱਚੋੋ 40 ਲੀਟਰ ਲਾਹਣ ਬਰਾਮਦ ਹੋਣ ਤੇ ਮੁਕੱਦਮੇ ਵਿੱਚ ਜੁਰਮ ਅ/ਧ 61/1/14 ਆਬਕਾਰੀ ਐਕਟ ਦਾ ਵਾਧਾ ਕੀਤਾ ਗਿਆ ਹੈ। ਥਾਣਾ ਭੀਖੀ ਦੀ ਹੀ ਪੁਲਿਸ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਕੋਟ ਦੁੱਨਾ ਨੂੰ ਮੋਟਰਸਾਈਕਲ ਨੰ:ਪੀਬੀ.12ਵਾਈ—4858 ਸਮੇਤ ਕਾਬੂ ਕਰਕੇ 30 ਮਿਲੀਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਦੋਸ਼ੀ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲਿਆ ਗਿਆ ਹੈ।ਗ੍ਰਿਫਤਾਰ ਦੋਸ਼ੀ ਦੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋੋਰ ਦੋਸ਼ੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕਰਨ ਉਪਰੰਤ ਮੁਕੱਦਮਾ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਨਛੱਤਰ ਸਿੰਘ ਵਾਸੀ ਜੋੋਗਾ ਹਾਲ ਆਬਾਦ ਬੁਰਜ ਝੱਬਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 60 ਲੀਟਰ ਲਾਹਣ ਅਤੇ 1 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੂਟਾ ਸਿੰਘ ਪੁੱਤਰ ਸਾਉਣ ਸਿੰਘ ਵਾਸੀ ਨੰਗਲ ਖੁਰਦ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਭਾਨ ਸਿੰਘ ਪੁੱਤਰ ਗੰਗਨ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਗੁਰਨੈਬ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ 24 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਦੋਸ਼ੀਆਂ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।