ਮੋਦੀ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਜਾਣ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੇ ਅੱਜ ਪਿੰਡ ਟਹਿਣਾ ਵਿੱਚ ਨੈਸ਼ਨਲ ਹਾਈਵੇ ਨੰਬਰ 54 ‘ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਦਾ ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੈਨਰ ਹੇਠ ਕੀਤਾ ਗਿਆ। ਕਿਸਾਨ ਆਗੂਆਂ ਨੇ ਮੋਦੀ ਦੀ ਸਰਕਾਰ ‘ਤੇ ਵਾਅਦੇ ਤੋੜਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜ ਤਰੀਕ ਨੂੰ ਫ਼ਿਰੋਜ਼ਪੁਰ ਪਹੁੰਚਣ ‘ਤੇ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਿਸ ਵਿੱਚ ਲਖੀਮਪੁਰ ਕਾਂਡ ਐੱਮਐੱਸਪੀ ਨੂੰ ਲੈ ਕੇ ਤੇ ਕਿਸਾਨਾਂ ‘ਤੇ ਹੋਏ ਪਰਚੇ ਨੂੰ ਰੱਦ ਕਰਨ ਦੀ ਮੰਗ ਹੈ। ਜਿਸ ਕਰਕੇ ਅੱਜ ਪਿੰਡ ਟਹਿਣਾ ਵਿੱਚ ਨੈਸ਼ਨਲ ਹਾਈਵੇ ਨੰਬਰ 54 ‘ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਦਾ ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੈਨਰ ਹੇਠ ਕੀਤਾ ਗਿਆ।
ਕਿਸਾਨ ਆਗੂਆਂ ਨੇ ਮੋਦੀ ਦੀ ਸਰਕਾਰ ‘ਤੇ ਵਾਅਦੇ ਤੋੜਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਨਾਲ ਹੀ ਉਨ੍ਹਾਂ ਕਿਹਾ ਕਿ 5 ਤਰੀਕ ਨੂੰ ਫ਼ਿਰੋਜ਼ਪੁਰ ਪਹੁੰਚਣ ‘ਤੇ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ।