5 ਸਤੰਬਰ ਨੂੰ ਯੂ. ਪੀ ਦੇ ਮੁਜ਼ੱਫ਼ਰਨਗਰ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਡੇ ਪੱਧਰ ‘ਤੇ ਸ਼ਮੂਲੀਅਤ ਕਰਨਗੇ ਅੱਜ ਦੀ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ, ਜਿਸ ਵਿੱਚ ਮੁਜ਼ੱਫ਼ਰਨਗਰ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਲਈ ਵੱਡੇ ਪੱਧਰ ਤੇ ਰੂਪ ਰੇਖਾ ਉਲੀਕੀ ਗਈ।
ਫਤਹਿਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਉਪਰੰਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਮੁੱਚਾ ਕਿਸਾਨ ਅੱਜ ਰਾਕੇਸ਼ ਟਕੈਤ ਨਾਲ ਡਟ ਕੇ ਖੜ੍ਹਾ ਹੈ, ਤੇ ਪੰਜ ਸਤੰਬਰ ਨੂੰ ਯੂਪੀ ਦੇ ਮੁਜ਼ੱਫਰਨਗਰ ਵਿਖੇ ਹੋਣ ਜਾ ਰਹੀ ਕਿਸਾਨ ਮਹਾਂਪੰਚਾਇਤ ਵਿਚ ਭਾਵੇਂ ਸਰਕਾਰ ਵੱਲੋਂ ਅੜਿੱਕੇ ਹਟਾਏ ਜਾਣ ਫਿਰ ਵੀ ਉਹ ਵੱਡੇ ਪੱਧਰ ਤੇ ਹਰ ਹਾਲ ਵਿਚ ਇਸ ਕਿਸਾਨ ਮਹਾਂਪੰਚਾਇਤ ਵਿਚ ਸ਼ਿਰਕਤ ਕਰਨਗੇ।