7th state level mega employment fair postponed:ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ, 2021 ਤੱਕ ਕਰਵਾਏ ਜਾ ਰਹੇ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਨੂੰ, ਸੂਬੇ ਭਰ ‘ਚ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਅਤੇ ਸੂਬੇ ਦੇ ਵਸਨੀਕਾਂ ਦੇ ਬਚਾਅ ਨੂੰ ਮੁੱਖ ਰੱਖਦੇ ਹੋਏ ਅਗਲੇ 45 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ.ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ 22 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ, ਗਿੱਲ ਰੋਡ ਲੁਧਿਆਣਾ, 23 ਅਪ੍ਰੈਲ ਨੂੰ ਗੁਲਜਾਰ ਗਰੁੱਪ ਆਫ ਇੰਸਟੀਚਿਊਟ ਖੰਨਾ, 26 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਜਗਰਾਉਂ, 28 ਅਪ੍ਰੈਲ ਨੂੰ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਲੁਧਿਆਣਾ, 29 ਅਪ੍ਰੈਲ ਅਤੇ 30 ਅਪ੍ਰੈਲ ਨੂੰ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਲੁਧਿਆਣਾ ਵਿਖੇ ਫਿਜ਼ੀਕਲ ਅਤੇ ਵਰਚੂਅਲ ਦੋਵਾਂ ਮੋਡਜ ‘ਚ ਲਗਾਏ ਲਗਾਏ ਜਾ ਰਹੇ ਸਨ ਪਰ ਹੁਣ ਕੋਵਿਡ-19 ਦੇ ਵੱਧ ਰਹੇ ਕੇਸਾਂ ਅਤੇ ਮੌਜੂਦਾ ਸਥਿਤੀ ਦੇ ਕਾਰਨ 45 ਦਿਨਾਂ ਲਈ ਮੁਲਤਵੀ ਕਰ ਦਿੱਤੇ ਗਏ ਹਨ।
ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਨਵਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਸੰਬੰਧੀ ਕੋਈ ਵੀ ਜਾਣਕਾਰੀ ਸਮੇਂ ਸਿਰ ਦੇ ਮੁਹੱਈਆ ਕਰਵਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 77400-01682 ‘ਤੇ ਸੰਪਰਕ ਕਰਨ ਦੇ ਨਾਲ-ਨਾਲ ਪੋਰਟਲ www.pgrkam.com ‘ਤੇ ਵਿਜ਼ਿਟ ਵੀ ਕੀਤੀ ਜਾ ਸਕਦੀ ਹੈ।
ਇਹ ਵੀ ਦੇਖੋ–
Ludhiana ਦੇ Hospital ‘ਚ 35 ਸਾਲਾ Corona ਮਰੀਜ਼ ਨੇ ਕੀਤੀ ਖ਼ੁਦਕੁਸ਼ੀ, Punjab ਦੇ ਹਾਲਤ ਵੀ ਹੋਏ ਮਾੜੇ