abohar black lohri: ਅੱਜ ਅਬੋਹਰ ਦੇ 2 ਨੰਬਰ ਬਾਜ਼ਾਰ ਦੇ ਮੁੱਖ ਚੌਂਕ ‘ਤੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਵਲੋਂ ਸਾਂਝੇ ਤੌਰ ‘ਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਮੇਤ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਸਾੜ ਕੇ ਲੋਹੜੀ ਮਨਾਈ ਗਈ। ਇਸ ਮੌਕੇ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰ ਰਹੇ ਪ੍ਰਦਾਰਸ਼ਕਾਰੀਆਂ ਨੇ ਕਿਹਾ ਕਿ ਲੋਹੜੀ ਦੇ ਇਸ ਪਾਵਨ ਦਿਹਾੜੇ ‘ਤੇ ਕਿਸਾਨਾਂ ਅਤੇ ਸਮੂਹ ਲੋਕਾਂ ਵਲੋਂ ਖੇਤੀ ਕਾਨੂੰਨਾ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜਾਹਰ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ।
ਉਨ੍ਹਾਂ ਕਿਹਾ ਕਿ ਜਿਸ ਕਮੇਟੀ ਨੂੰ ਇਸ ਸਾਰੇ ਮਾਮਲੇ ਦਾ ਹੱਲ ਕਰਨ ਲਈ ਨਿਯੁਕਤ ਕੀਤਾ ਗਿਆ ਹੈ ਉਸ ਕਮੇਟੀ ‘ਚ ਅਜਿਹੇ ਕੁਝ ਲੋਕ ਸ਼ਾਮਲ ਹਨ ਜਿਨ੍ਹਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤੇ ਜਾਣ ਦੀ ਹਮਾਇਤ ਕੀਤੀ ਜਾਂਦੀ ਰਹੀ ਹੈ ਤਾਂ ਹੁਣ ਉਹ ਵਿਅਕਤੀ ਕਿਸਾਨ ਹਿਤੈਸ਼ੀ ਹੋਣਗੇ ਜਾਂ ਕਿਸਾਨਾਂ ਬਾਰੇ ਸੋਚਣਗੇ ,ਇਹ ਵੱਡਾ ਸਵਾਲ ਹੈ ਇਸ ਲਈ ਕਿਸਾਨਾਂ ਨੂੰ ਇਹ ਮਨਜੂਰ ਨਹੀਂ ਹੈ ।