ADC driver corona positive:ਲੁਧਿਆਣਾ ‘ਚ ਦਿਨੋ-ਬ-ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਐਡੀਸ਼ਨਲ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ‘ਚ ਏ.ਡੀ.ਸੀ ਬੈਂਸ ਦੇ ਡਰਾਈਵਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਸਾਹਮਣੇ ਆਈ ਹੈ ਜਦਕਿ ਬਾਕੀ 59 ਅਧਿਕਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਡੀ.ਪੀ.ਆਰ.ਓ ਨੇ ਟਵੀਟ ਕਰਕੇ ਦਿੱਤੀ ਹੈ।
![ADC driver corona positive](https://dailypost.in/wp-content/uploads/2020/07/cv-2.jpg)
ਦੱਸਣਯੋਗ ਹੈ ਕਿ ਮਹਾਨਗਰ ‘ਚ ਕੋਰੋਨਾ ਕਾਰਨ ਹਾਲਤ ਖਰਾਬ ਹੁੰਦੇ ਜਾ ਰਹੇ ਹਨ। ਹੁਣ ਇੱਥੇ ਆਮ ਜਨਤਾ ਦੇ ਨਾਲ ਸਰਕਾਰੀ ਕਰਮਚਾਰੀ ਵੀ ਮਹਾਮਾਰੀ ਦੀ ਲਪੇਟ ‘ਚ ਆ ਚੁੱਕੇ ਹਨ।