agricultural law farmers block traffic: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਭਾਵ 5 ਨਵੰਬਰ ਨੂੰ ਸੂਬੇ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੁਧਿਆਣਾ ‘ਚ ਵੀ ਕਈ ਥਾਵਾਂ ਤੇ ਕਿਸਾਨ ਇੱਕਠੇ ਹੋਣੇ ਸ਼ੁਰੂ ਹੋ ਗਏ ਹਨ।
ਦੱਸ ਦੇਈਏ ਕਿ ਇਹ ਧਰਨਾ 12 ਵਜੇ ਤੋਂ ਸ਼ੁਰੂ ਹੋ ਕੇ 4 ਵਜੇ ਤੱਕ ਚੱਲੇਗਾ। ਇਸ ਦੌਰਾਨ ਸਿਰਫ ਐਮਰਜੈਂਸੀ ਵਾਹਨਾਂ ਤੋਂ ਇਲਾਵਾਂ ਕਿਸੇ ਵੀ ਹੋਰ ਵਾਹਨ ਨੂੰ ਨੈਸ਼ਨਲ ਅਤੇ ਸਟੇਟ ਹਾਈਵੇਅ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਇਸ ਸਮੇਂ ਜ਼ਿਲ੍ਹੇ ‘ਚ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਕਾਫੀ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਲੁਧਿਆਣਾ-ਫਿਰੋਜ਼ਪੁਰ ਰੋਡ ਅਤੇ ਚੰਡੀਗੜ੍ਹ-ਲੁਧਿਆਣਾ ਹਾਈਵੇਅ ‘ਤੇ ਵੀ ਕਿਸਾਨਾਂ ਦਾ ਭਾਰੀ ਇੱਕਠ ਦੇਖਣ ਨੂੰ ਮਿਲ ਰਿਹਾ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ 6 ਥਾਵਾਂ ਪ੍ਰਦਰਸ਼ਨ ਲਈ ਚੁਣੀਆਂ ਗਈਆਂ ਹਨ, ਜਿਨ੍ਹਾਂ ‘ਚ ਲਾਡੋਵਾਲ ਟੋਲ ਪਲਾਜ਼ਾ, ਚੌਕੀਮਾਨ ਕੋਹਾੜਾ, ਨੀਲੋ, ਟੋਲ ਪਲਾਜ਼ਾ ਅਹਿਮਦਗੜ੍ਹ ਮੰਡੀ ਅਤੇ ਹਲਵਾਲਾ ਟੋਲ ਪਲਾਜ਼ਾ ਸ਼ਾਮਿਲ ਹਨ, ਹਾਲਾਂਕਿ ਸ਼ਹਿਰੀ ਇਲਾਕਿਆਂ ਨੂੰ ਚੱਕਾ ਜਾਮ ਤੋਂ ਮੁਕਤ ਰੱਖਿਆ ਹੈ।