Agriculture Ordinance congress protest: ਲੁਧਿਆਣਾ (ਤਰਸੇਮ ਭਾਰਦਵਾਜ)- ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਸ਼ਹਿਰ ‘ਚ ਅੱਜ ਕਾਂਗਰਸ ਨੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਇੱਥੇ ਫੁੱਲਾਂਵਾਲ ਚੌਕ ‘ਚ ਕਾਂਗਰਸੀਆਂ ਆਗੂਆਂ ਵੱਲੋਂ ਚਾਹ ਵੇਚ ਅਤੇ ਪਕੌੜੇ ਤਲ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਖੁਦ ਚਾਹ ਵਰਤਾਈ ਗਈ ਅਤੇ ਪਕੌੜੇ ਤਲੇ ਗਏ। ਇਸ ਦੇ ਨਾਲ ਮੋਦੀ ਦਾ ਪੂਤਲਾ ਵੀ ਫੂਕਿਆ ਗਿਆ।
ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਵੱਲੋਂ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੋਦੀ ਦੇ ਬਿੱਲ ਪਾਸ ਤੋਂ ਬਾਅਦ ਪੰਜਾਬ ਦੇ ਨੌਜਵਾਨ ਸਿਰਫ ਪਕੌੜੇ ਤਲਣ ਅਤੇ ਖਿਡੌਣੇ ਵੇਚਣ ਜੋਗੇ ਹੀ ਰਹਿ ਜਾਣਗੇ।
ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜੀ ਹੈ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦੇਵੇਗੀ ।