akali leaders shot dead: ਲੁਧਿਆਣਾ (ਤਰਸੇਮ ਭਾਰਦਵਾਜ)- ਸਮਰਾਲਾ ਦੇ ਪਿੰਡ ਸੇਹ ‘ਚ ਦਿਨ ਦਿਹਾੜੇ ਦਿਲ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁਝ ਲੋਕਾਂ ਵੱਲੋਂ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਰਵਿੰਦਰ ਸਿੰਘ ਸੋਨੂੰ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਭੁੰਨ ਦਿੱਤਾ ਗਿਆ ।ਇਸ ਵੱਡੀ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਗਿਆ ਜਦੋਂ ਮ੍ਰਿਤਕ ਯੂਥ ਆਗੂ ਪਿੰਡ ਦੇ ਧਾਰਮਿਕ ਅਸਥਾਨ ਤੇ ਪੰਚਾਇਤ ਵੱਲੋਂ ਬੂਟੇ ਲਗਵਾਉਣ ਦਾ ਕੰਮ ਕਰ ਰਿਹਾ ਸੀ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਗੱਡੀ ‘ਚ ਸਵਾਰ ਹੋ ਕੇ ਆਏ ਤੇ ਰਵਿੰਦਰ ‘ਤੇ ਲਗਾਤਾਰ 13 ਗੋਲੀਆਂ ਮਾਰੀਆਂ ਗਈਆਂ ਤੇ ਫਰਾਰ ਹੋ ਗਏ। ਇਸ ਸੰਬੰਧੀ ਐਸ.ਐਸ.ਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ, ਜਲਦ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ ।
ਇਸ ਘਟਨਾ ‘ਤੇ ਪਹੁੰਚੇ ਅਕਾਲੀ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ‘ਚ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਚਿੱਟੇ ਦਿਨ ਹੀ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ ਜਾ ਰਿਹਾ ਹੈ ।ਇਸ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਸਖਤ ਸ਼ਬਦਾਂ ‘ਚ ਆਲੋਚਨਾ ਕੀਤੀ ਗਈ।
ਜਿਕਰਯੋਗ ਹੈ ਕਿ ਮ੍ਰਿਤਕ ਰਵਿੰਦਰ ਸਿੰਘ ਦੇ ਵੱਡੇ ਭਰਾ ਦਾ ਵੀ ਪਿਛਲੇ ਸਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਚੋਣਾਂ ‘ਚ ਰਣਜੀਤ ਕੌਰ ਦੀ ਜਿੱਤ ਤੋਂ ਬਾਅਦ ਸਿਆਸੀ ਲੜਾਈ ਸ਼ੁਰੂ ਹੋਈ ,ਜਿਸ ‘ਚ ਇਨ੍ਹਾਂ 2 ਸੱਕੇ ਭਰਾਵਾਂ ਨੇ ਆਪਣੀ ਜਾਨ ਗੁਆ ਲਈ ਹੈ।