Akalidal protest cabinet minister Ashu: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਅਕਾਲੀ ਦਲ ਵੱਲੋਂ ਕਾਂਗਰਸ ਨੇਤਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਜਿੱਥੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਜ਼ੀਫਾ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਨੇ ਕਿਹਾ ਕਿ ਇਹ ਗੱਲ ਬੜੀ ਚਿੰਤਾਜਨਕ ਹੈ ਕਿ ਕਿਸੇ ਵੀ ਸਰਕਾਰ ਦੇ ਮੰਤਰੀ ਖ਼ਿਲਾਫ ਇਸ ਗੱਲ ਨੂੰ ਲੈ ਕੇ ਵੀ ਧਰਨਾ ਲਾਉਣਾ ਪਿਆ ਹੋਵੇ ਕਿ ਇਸ ਮੰਤਰੀ ਨੇ ਦਲਿਤ ਬੱਚਿਆਂ ਦੇ ਵਜ਼ੀਫੇ ਦੇ ਪੈਸੇ ਖਾ ਗਿਆ ਹੋਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਤਿੱਖੇ ਵਾਰ ਕੀਤੇ ਕਿ ਕੈਪਟਨ ਦਿੱਲੀ ‘ਚ ਕਿਸਾਨਾਂ ਦੇ ਹਿੱਤਾਂ ਲਈ ਧਰਨਾ ਦੇਣ ਨਹੀਂ, ਸਗੋਂ ਪਿਕਨਿਕ ਮਨਾਉਣ ਲਈ ਗਏ ਹਨ, ਤੇ ਸ਼ਾਮ ਨੂੰ ਕੈਪਟਨ 5 ਤਾਰਾ ਹੋਟਲ ‘ਚ ਰੋਟੀ ਖਾਣਗੇ।