amritsar corona patient suicide: ਸੂਬੇ ਭਰ ‘ਚ ਜਿੱਥੇ ਇਕ ਪਾਸੇ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਲੋਕਾਂ ਵੱਲੋਂ ਇਸ ਵਾਇਰਸ ਨੂੰ ਲੈ ਅਜਿਹਾ ਖੌਫ ਪੈਦਾ ਹੋ ਗਿਆ ਹੈ ਕਿ ਗਲਤ ਕਦਮ ਚੁੱਕੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ , ਜਿੱਥੇ ਗੁਰੂ ਨਾਨਕ ਦੇਵ ਹਸਪਤਾਲ ‘ਚ ਇਕ ਕੋਰੋਨਾ ਪੀੜਤ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਸਬੰਧੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਜਾਂਚ ਜਾਰੀ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਕੋਰੋਨਾ ਪੀੜਤ ਨੌਜਵਾਨ ਦੀ ਪਛਾਣ ਸਵਰਣ ਸਿੰਘ ਭਿੱਖੀਵਿੰਡ ਵਜੋਂ ਹੋਈ ਹੈ, ਜੋ ਕਿ 15 ਅਗਸਤ ਨੂੰ ਹਸਪਤਾਲ ‘ਚ ਭਰਤੀ ਹੋਇਆ ਸੀ। ਉਸ ਨੇ ਅੱਜ ਹਸਪਤਾਲ ਦੀ ਇਮਾਰਤ ਦੀ 2 ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਦੇ ਕਾਰਨ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀ ਮਿਲੀ ਹੈ ਫਿਲਹਾਲ ਇਸ ਸਬੰਧੀ ਜਾਂਚ ਜਾਰੀ ਹੈ।