anti narcotics cell acp corona positive: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਪੁਲਿਸ ‘ਚੇ ਕੋਰੋਨਾ ਦਾ ਖਤਰਾ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਪੁਲਿਸ ਕਮਿਸ਼ਨਰ ਦਫਤਰ ‘ਚ ਤਾਇਨਾਤ ਐਂਟੀ ਨਾਰਕੋਟਿਕਸ ਸੈੱਲ ਦੇ ਏ.ਸੀ.ਪੀ ਰਾਜ ਚੌਧਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸਟਾਫ ਅਤੇ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਸ ਸਬੰਧੀ ਜਾਣਕਾਰੀ ਜਾਣਕਾਰੀ ਖੁਦ ਏ.ਸੀ.ਪੀ ਰਾਜ ਚੌਧਰੀ ਵੱਲੋਂ ਖੁਦ ਹੀ ਫੇਸਬੁੱਕ ਪੇਜ ‘ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦੇ ਸਟਾਫ ਦੇ ਮੁਲਾਜ਼ਮ ਵੀ ਠੀਕ ਹਨ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੁਲਿਸ ਦੇ ਲਗਭਗ 400 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ। ਇਕ ਏ.ਸੀ.ਪੀ ਅਤੇ ਏ.ਐੱਸ.ਆਈ ਦੀ ਕੋਰੋਨਾ ਦੇ ਕਾਰਨ ਮੌਤ ਵੀ ਹੋ ਚੁੱਕੀ ਹੈ।ਦੂਜੇ ਪਾਸੇ ਪੁਲਿਸ ਦੇ ਪਾਜ਼ੀਟਿਵ ਤੋਂ ਸਿਹਤਯਾਬ ਹੋ ਚੁੱਕੇ ਪੁਲਿਸ ਮੁਲਾਜ਼ਮ ਗੰਭੀਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਪਲਾਜ਼ਮਾ ਡੋਨੇਟ ਕਰ ਰਹੇ ਹਨ। ਮਹਾਨਗਰ ‘ਚ ਹੁਣ ਤੱਕ 11477 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 486 ਲੋਕਾਂ ਨੇ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1235 ਤੱਕ ਪਹੁੰਚ ਗਈ ਹੈ ਜਿਨ੍ਹਾਂ ‘ਚੋਂ 117 ਲੋਕਾਂ ਦੀ ਮੌਤ ਹੋ ਗਈ ਹੈ। ਲੁਧਿਆਣਾ ਜ਼ਿਲ਼੍ਹੇ ‘ਚ ਇਸ ਸਮੇਂ 1751 ਸਰਗਰਮ ਮਾਮਲੇ ਹਨ।