anti smuggling arrest illicit liquor: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਮੁਲਜ਼ਮ ਨੂੰ ਨਜ਼ਾਇਜ ਸ਼ਰਾਬ ਸਮੇਤ ਕਾਬੂ ਕਰ ਲਿਆ ਹੈ। ਦਰਅਸਲ ਪੁਲਿਸ ਦੀ ਐਂਟੀ ਸਮੱਗਲਿੰਗ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ , ਜਿਸ ਦੇ ਆਧਾਰ ‘ਤੇ ਸਲੇਮ ਟਾਬਰੀ ਦੇ ਪੀਰੂ ਬੰਦਾ ਮੁਹੱਲਾ ਦੇ ਇਕ ਮਕਾਨ ‘ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ, ਜਿੱਥੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਖਿਲਾਫ ਸਲੇਮ ਟਾਬਰੀ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਅਤੇ ਫਿਲਹਾਲ ਜਾਂਚ ਜਾਰੀ ਹੈ।
ਇਸ ਮਾਮਲੇ ਸਬੰਧੀ ਏ.ਐੱਸ.ਆਈ.ਰਾਜੇਸ਼ ਕੁਮਾਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਪੀਰੂ ਬੰਦਾ ਮੁਹੱਲਾ ਦੀ ਗਲੀ ਨੰਬਰ 8 ਨਿਵਾਸੀ ਸੰਦੀਪ ਕੁਮਾਰ ਦੇ ਨਾਂ ਨਾਲ ਹੋਈ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਆਪਣੇ ਘਰ ‘ਚ ਹੀ ਸ਼ਰਾਬ ਦੀ ਤਸਕਰੀ ਦਾ ਕੰਮ ਕਰਦਾ ਹੈ। ਇਸ ਸਬੰਧੀ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।