arhati support farmers khanna: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਦੇ ਖੇਤੀ ਬਿੱਲ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ‘ਚ ਹੋਰ ਸੰਗਠਨਾਂ ਦਾ ਸਮਰਥਨ ਵੀ ਮਿਲਣ ਲੱਗਾ ਹੈ। ਜਾਣਕਾਰੀ ਮੁਤਾਬਕ ਹੁਣ ਖੰਨਾ ਦੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੇ ਵੀ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਕੀਤੀ ਹੈ ਅਤੇ 25 ਸਤੰਬਰ ਨੂੰ ਮੰਡੀ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀ ਐਸੋਸੀਏਸ਼ਨ ਦੀ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਇਹ ਫੈਸਲਾ ਲਿਆ ਗਿਆ।
ਸ਼ੇਰਗਿੱਲ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਦਾ ਖੇਤੀ ਬਿੱਲ ਕਿਸਾਨਾਂ ਦਾ ਲੱਕ ਤੋੜਨ ਵਾਲਾ ਹੈ। ਕਿਸਾਨਾਂ ਨੂੰ ਬਰਬਾਦ ਕਰਨ ਦੀ ਕੇਂਦਰ ਸਰਕਾਰ ਦੀ ਚਾਲ ਦਾ ਹਰ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਨੁਕਸਾਨ ਹੋਣ ‘ਤੇ ਕਈ ਹੋਰ ਵਰਗ ਵੀ ਤਬਾਹ ਹੋ ਜਾਣਗੇ । ਪਤਾ ਨਹੀਂ ਸਰਕਾਰ ਕੀ ਸੋਚ ਕੇ ਫੈਸਲੇ ਲੈ ਰਹੀ ਹੈ।