ashwani sharma ravneet singh bittu: ਲੁਧਿਆਣਾ, (ਤਰਸੇਮ ਭਾਰਦਵਾਜ)-ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨਾਂ ਵਲੋਂ ਪੰਜਾਬ ‘ਚ ਹਰ ਇੱਕ ਭਾਜਪਾ ਆਗੂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇਸੇ ਲਈ ਸਰਕਾਰਾਂ ਆਪਸ ‘ਚ ਇੱਕ ਦੂਜੇ ‘ਤੇ ਸਿਆਸੀ ਰੋਟੀਆਂ ਸੇਕ ਰਹੇ ਹਨ।ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ਐੱਮ.ਪੀ. ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ਨੂੰ ਬੇਬੁਨਿਆਦ ਦੱਸਿਆ ਹੈ।ਅਸ਼ਵਨੀ ਕੁਮਾਰ ਨੇ ਬਿੱਟੂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਅੱਜ ਉਹ ਉਨਾਂ੍ਹ ਦੇ ਇਲਾਕੇ ‘ਚ ਆਏ ਹੋਏ ਹਨ, ਉਹ ਉਨਾਂ੍ਹ ਨੂੰ ਦੱਸ ਦੇਣ ਕਿ ਉਹ ਕਿਥੇ ਆਉਣ।ਜੇਕਰ ਉਨ੍ਹਾਂ ਦੇ ਅਤੇ ਭਾਜਪਾ ਵਰਕਰਾਂ ਦੇ ਖੂਨ ਨਾਲ ਪੰਜਾਬ ਨੂੰ ਸ਼ਾਂਤੀ ਮਿਲਦੀ ਹੈ ਤਾਂ ਉਹ ਉਸ ਲਈ ਤਿਆਰ ਹਨ।ਸ਼ਨੀਵਾਰ ਨੂੰ ਐਡਵੋਕੇਟ ਬਿਕਰਮ ਸਿੱਧੂ ਨੂੰ ਭਾਜਪਾ ‘ਚ ਸ਼ਾਮਲ ਕਰਨ ਲਈ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਕੁਮਾਰ ਨੇ ਇਹ ਗੱਲ ਕਹੀ।ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ
ਬੱਦ ਤੋਂ ਬਦਤਰ ਹੋ ਚੁੱਕੀ ਹੈ।ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਸੰਘਰਸ਼ ਦਾ ਨਾਮ ਦੇ ਕੇ ਕਾਨੁੂੰਨੀ ਵਿਵਸਥਾ ਦੇ ਪਰਖੱਚੇ ਉਡਾਏ ਜਾ ਰਹੇ ਹਨ।ਤਰਨਤਾਰਨ,ਲੁਧਿਆਣਾ ਅਤੇ ਜਲੰਧਰ ਸ਼ਹਿਰ ‘ਚ ਵਾਰਦਾਤਾਂ ਹੋ ਰਹੀਆਂ ਹਨ।ਕਿਸਾਨ ਸੰਘਰਸ਼ ਆੜ ‘ਚ ਜਦੋਂ ਭਾਜਪਾ ਆਗੂਆਂ ‘ਤੇ ਯੂਥ ਕਾਂਗਰਸ ਦੇ ਵਰਕਰ ਹਮਲਾ ਕਰਦੇ ਹਨ ਤਾਂ ਪੁਲਸ ਉਨਾਂ੍ਹ ‘ਤੇ ਕੋਈ ਕਾਰਵਾਈ ਨਹੀਂ ਕਰਦੀ।ਜਦੋਂ ਰਾਜਾ ਵੜਿੰਗ ਨੂੰ ਕਿਸਾਨਾਂ ਨੇ ਘੇਰਿਆ ਤਾਂ ਕਿਸਾਨਾਂ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਜ਼ੁਲਮ ਨਾਲ ਲੋਕਾਂ ਲਈ ਲੜ ਰਹੀ ਹੈ।ਭਾਜਪਾ ਦਾ ਨਿਸ਼ਾਨਾ ਪੰਜਾਬ ‘ਚ ਡਰ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ‘ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ 20 ਦਿਨਾਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਹੋ ਜਾਵੇਗਾ।ਹਰ ਘਰ ਨੌਕਰੀ ਦਿੱਤੀ ਜਾਵੇਗੀ।ਅਸ਼ਵਨੀ ਸ਼ਰਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਜਾਖੜ ਹੁਰੀਂ ਦੱਸਣ ਕਿ ਕਾਂਗਰਸ ਦਾ ਮੈਨੀਫੈਸਟੋ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਕਿਸਾਨ ਵਿਰੋਧੀ ਹੈ।