ਪਟਿਆਲਾ ਝੜਪ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਬਰਜਿੰਦਰ ਸਿੰਘ ਪਰਵਾਨਾ ਦਾ 9 ਤਰੀਕ ਤੱਕ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਰਜਿੰਦਰ ਪਰਵਾਨਾ ਨੇ ਸ਼ਿਵ ਸੈਨਾ ਦੇ ਖਾਲਿਸਤਾਨ ਵਿਰੋਧੀ ਮਾਰਚ ਦੌਰਾਨ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲੈ ਕੇ ਪ੍ਰਦਰਸ਼ਨ ਕਰਵਾਇਆ ਸੀ। ਉਹ ਉਨ੍ਹਾਂ ਨੂੰ ਕਾਲੀ ਮਾਤਾ ਮੰਦਰ ਦੇ ਨੇੜੇ ਤੱਕ ਲੈ ਗਿਆ, ਜਦੋਂ ਝੜਪ ਹੋ ਗਈ ਤੇ ਹਾਲਾਤ ਬੇਕਾਬੂ ਹੋ ਗਏ ਤਾਂ ਮੂੰਹ ਲੁਕਾ ਕੇ ਬਾਈਕ ਵਿੱਚ ਬੈਠ ਉਥੋਂ ਭੱਜ ਗਿਆ।
ਪੰਜਾਬ ਪੁਲਿਸ ਨੇ ਦੋਸ਼ੀ ਬਰਜਿੰਦਰ ਪਰਵਾਨਾ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ੁੱਕਰਵਾਰ ਨੂੰ ਖਾਲਿਸਤਾਨ ਵਿਰੋਧੀ ਪ੍ਰਦਰਸ਼ਨ ਨੂੰ ਲੈ ਕੇ ਦੋਵੇਂ ਧਿਰਾਂ ਵਿਚਾਲੇ ਝੜਪ ਹੋ ਗਈ ਸੀ, ਜਿਸ ਮਗਰੋਂ ਪੁਲਿਸ ਨੂੰ ਹਾਲਾਤ ਨੂੰ ਕਾਬੂ ਵਿੱਚ ਕਰਨ ਲਈ ਹਵਾਈ ਫਾਇਰਿੰਗ ਕਰਨੀ ਪਈ ਸੀ। ਹੁਣ ਤੱਕ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
IG ਮੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਜਪੁਰਾ ਦਾ ਰਹਿਣ ਵਾਲਾ ਪਰਵਾਨਾ ਪਟਿਆਲਾ ਝੜਪ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਹੈ। ਪਹਿਲੇ ਦਿਨ ਗ੍ਰਿਫਤਾਰ ਕੀਤੇ ਗਏ ਹਰੀਸ਼ ਸਿੰਗਲਾ ਦੇ ਸਾਥੀ ਸੰਕਰ ਭਾਰਦਵਾਜ ਤੇ ਜੱਗੀ ਪੰਡਤ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: