ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਵਿੱਚ ਮੌਤਾਂ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਧਮਾਕੇ ਦਾ ਕਾਰਨ ਨਹੀਂ ਪਤਾ ਲੱਗਾ ਹੈ। ਮੌਕੇ ਤੇ ਪੁਲਿਸ ਅਤੇ ਵੱਡੇ ਅਧਿਕਾਰੀ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਵਿੱਚ ਜੁਟ ਗਏ ਹਨ। ਟਿਫਨ ਬੰਬ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਧਮਾਕਾ ਸਿਲੰਡਰ ਬਲਾਸਟ ਹੋਣ ਕਾਰਨ ਹੋਇਆ ਹੋ ਸਕਦਾ ਹੈ। ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੋਈ। ਇਹ ਧਮਾਕਾ ਲੁਧਿਆਣਾ ਦੇ 14 ਨੰਬਰ ਕੋਰਟ ਕੋਲ ਹੋਇਆ ਹੈ। ਕਿਹਾ ਜਾ ਰਿਹਾ ਹੈ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੰਪਲੈਕਸ ਵਿੱਚ ਖੜ੍ਹੀਆਂ ਕਈ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਕਾਰਨ ਕਈ ਲੋਕ ਜ਼ਖਮੀ ਵੀ ਹੋਏ ਹਨ। ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਬਲਾਸਟ ਵਿੱਚ 2 ਮੌਤਾਂ ਅਤੇ 4 ਦੇ ਕਰੀਬ ਜ਼ਖਮੀ ਦਸੇ ਜਾ ਰਹੇ ਹਨ।
ਇਹ ਧਮਾਕਾ ਤੀਜੀ ਮੰਜ਼ਿਲ ‘ਤੇ ਅਦਾਲਤ ਨੰਬਰ 9 ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਅਦਾਲਤ ਦੀ ਪੂਰੀ ਇਮਾਰਤ ਹਿੱਲ ਗਈ ਅਤੇ ਪਾਰਕਿੰਗ ‘ਚ ਖੜ੍ਹੀਆਂ ਕਾਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਮੌਕੇ ‘ਤੇ ਇਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਕਈ ਲੋਕ ਆਪੋ-ਆਪਣੇ ਕੇਸਾਂ ਨੂੰ ਲੈ ਕੇ ਅਦਾਲਤ ‘ਚ ਪਹੁੰਚ ਰਹੇ ਸਨ| ਕਈ ਕੈਦੀਆਂ ਨੂੰ ਮੁਕੱਦਮੇ ਲਈ ਵੀ ਲਿਆਂਦਾ ਗਿਆ ਸੀ। ਧਮਾਕੇ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ, ਬੰਬ ਦਸਤਾ ਅਤੇ ਅਪ੍ਰੇਸ਼ਨ ਸੈਲ ਮੌਕੇ ‘ਤੇ ਪੁੱਜੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: