birthday celebrations lockdown: ਖਤਰਨਾਕ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਈ ਉੱਚਿਤ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਕਈ ਲੋਕਾਂ ਵੱਲੋਂ ਅਜਿਹੇ ਕੰਮ ਕੀਤੇ ਜਾਂਦੇ ਹਨ, ਜੋ ਆਪਣੇ ਨਾਲ ਦੂਜਿਆਂ ਦੀ ਜਾਨ ਵੀ ਜ਼ੋਖਿਮ ‘ਚ ਪਾਉਂਦੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਖਸ ਨੇ ਆਪਣੇ ਜਨਮ ਦਿਨ ਮਨਾਉਣ ਲਈ ਸੜਕ ‘ਤੇ ਕੇਕ ਕੱਟ ਕੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ।
ਦੱਸ ਦੇਈਏ ਕਿ ਸ਼ਹਿਰ ਦੇ ਨਿਊ ਹਰਗੋਬਿੰਦ ਨਗਰ ਇਲਾਕੇ ਦੇ ਰਹਿਣ ਵਾਲੇ ਸ਼ਖਸ ਅੰਕੁਸ਼ ਸੋਨੀ ਨੇ ਆਪਣਾ ਜਨਮ ਦਿਨ ਮਨਾਉਣ ਲਈ 20-25 ਨੌਜਵਾਨਾਂ ਨਾਲ ਸੜਕ ‘ਤੇ ਕੇਕ ਕੱਟਿਆ ਪਰ ਇੰਨੇ ਨੂੰ ਸ਼ਹਿਰ ਦੇ ਡੀਵੀਜ਼ਨ ਨੰਬਰ 3 ਦੀ ਪੁਲਿਸ ਪਹੁੰਚ ਗਈ, ਜਿਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਕੁਝ ਮੌਕੇ ‘ਤੇ ਫਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ‘ਤੇ ਇਕ ਕਾਰ ਅਤੇ 2 ਮੋਟਰਸਾਈਕਲ ਵੀ ਬਰਾਮਦ ਕੀਤੇ।