bjp congress spoil atmosphere: ਲੁਧਿਆਣਾ (ਤਰਸੇਮ ਭਾਰਦਵਾਜ)- ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸਿਆਸੀ ਪਾਰਾ ਗਰਮਾਉਂਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾਂ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਘੇਰਿਆ ਹੈ। ਇੰਨਾ ਹੀ ਨਹੀਂ ਬਿੱਟੂ ਨੂੰ ਖਰੀਆ-ਖਰੀਆ ਸੁਣਾਉਂਦੇ ਹੋਏ ਕਿਹਾ ਹੈ ਕਿ ਕਾਂਗਰਸ ਅਤੇ ਭਾਜਪਾ ਸੂਬੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਲੋਕ ਖੁਦ ਨੂੰ ਸੁਰੱਖਿਅਤ ਨਹੀਂ ਰੱਖ ਸਕਦੇ ਹਨ।ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦੇ ਯੂਥ ਵਿੰਗ ਵੱਲ਼ੋਂ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਮੌਕੇ ਉਨ੍ਹਾਂ ਨੇ ਕਈ ਨੌਜਵਾਨਾਂ ਨੂੰ ਪਾਰਟੀ ‘ਚ ਅਹੁਦਿਆਂ ‘ਤੇ ਨਿਯੁਕਤੀ ਪੱਤਰ ਦੇ ਕੇ ਸਵਾਗਤ ਕੀਤਾ, ਜਿਨ੍ਹਾਂ ‘ਚ ਜ਼ਿਲ੍ਹਾਂ ਪ੍ਰਧਾਨ ਕੰਵਲਜੀਤ ਸਿੰਘ ਨੂੰ ਜ਼ਿਲ੍ਹਾਂ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਸੁਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਜ਼ਿਲ੍ਹਾਂ ਪ੍ਰਧਾਨ ਗੁਰਦੀਪ ਗੋਸ਼ਾ ਨੇ ਦੱਸਿਆ ਕਿ ਭਾਜਪਾ ਨੇਤਾ ਸ਼ਹਿਰ ‘ਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆਂ ਕਰਵਾ ਰਹੀ ਹੈ, ਜਿੱਥੇ ਪ੍ਰਦਰਸ਼ਨ ਕੀਤਾ ਜਾਦਾ ਹੈ, ਇਸ ਦੇ ਨਾਲ ਹੀ ਨੇੜੇ ਸਖਤ ਸੁਰੱਖਿਆ ਪ੍ਰਬੰਧ ਕਰਨ ਦੀ ਕੋਸ਼ਿਸ਼ ‘ਚ ਰਸਤੇ ਬੰਦ ਕਰ ਦਿੱਤੇ ਜਾਂਦੇ ਹਨ।
ਦੱਸ ਦੇਈਏ ਕਿ ਸੋਮਵਾਰ ਨੂੰ ਘੰਟਾ ਘਰ ਚੌਕ ਦੇ ਨੇੜੇ ਸਾਰੇ ਬਾਜ਼ਾਰਾਂ ਨੂੰ ਪੁਲਿਸ ਨੇ ਬੰਦ ਕਰਵਾ ਦਿੱਤਾ। ਇਸ ਦਾ ਖਾਮਿਆਜਾ ਕਾਰੋਬਾਰੀਆਂ ਨੂੰ ਭੁਗਤਣਾ ਪੈ ਰਿਹਾ ਹੈ। ਮੰਗਲਵਾਰ ਨੂੰ ਡੀ.ਸੀ ਦਫਤਰ ਦੇ ਬਾਹਰ ਭਾਜਪਾ ਨੇ ਧਰਨਾ ਲਾਇਆ ਤਾਂ ਨੇੜੇ ਦੇ ਇਲਾਕੇ ਨੂੰ ਪੁਲਿਸ ਨੇ ਬੰਦ ਕਰ ਦਿੱਤਾ। ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਜਦੋਂ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੁੰਦਾ ਉਦੋਂ ਤੱਕ ਭਾਜਪਾ ਦੀ ਗਤੀਵਿਧੀਆਂ ਨੂੰ ਬੰਦ ਕਰਨਾ ਚਾਹੀਦਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਨੇਤਾ ਵਿਜੇ ਦਾਨਵ, ਸੰਜੀਵ ਚੌਧਰੀ, ਵਰੁਣ ਮਲਹੋਤਰਾ, ਸੁਰਿੰਦਰ ਸਿੰਘ ਟਿੰਕੂ ਦਿਲਾਵਰ ਆਦਿ ਪਹੁੰਚੇ।
ਇਹ ਵੀ ਦੇਖੋ–