bjp leaders angry bittu objectionable: ਲੁਧਿਆਣਾ (ਤਰਸੇਮ ਭਾਰਦਵਾਜ)- ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਜ਼ਿਲ੍ਹਾਂ ਭਾਜਪਾ ਪਾਰਟੀ ਦੇ ਆਗੂ ਭੜਕ ਗਏ। ਗੁੱਸੇ ‘ਚ ਆਏ ਭਾਜਪਾ ਆਗੂਆਂ ਵੱਲੋਂ ਘੰਟਾ ਘਰ ਸਥਿਤ ਜ਼ਿਲ੍ਹਾਂ ਦਫਤਰ ਦੇ ਸਾਹਮਣੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਅਤੇ ਉਸਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਜ਼ਿਲ੍ਹਾਂ ਪ੍ਰਧਾਨ ਪੁਸ਼ਪਿੰਦਰ ਸਿੰਘਲ ਵੱਲੋਂ ਰਵਨੀਤ ਬਿੱਟੂ ਦੇ ਦਿੱਤੇ ਬਿਆਨ ਦੀ ਨਿੰਦਿਆ ਵੀ ਕੀਤੀ ਗਈ। ਇਸ ਮੌਕੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਰਾਮ ਗੁਪਤਾ, ਸੁਨੀਲ ਮੌਦਗਿੱਲ, ਮਹੇਸ਼ ਸ਼ਰਮਾ, ਦਵਿੰਦਰ ਸਿੰਘ ਘੁੰਮਣ, ਪ੍ਰਤਾਪ ਸਿੰਘ, ਜਸਵੰਤ ਸਿੰਘ ਛਾਪਾ, ਮਨਮੀਤ ਸਿੰਘ ਚਾਵਲਾ, ਕਮਾਂਡਰ ਬਲਵੀਰ ਸਿੰਘ, ਸਿਮਰ ਚੰਡੋਕ, ਗੁਰਦੀਪ ਸਿੰਘ ਸੋਢੀ, ਰਮਨਦੀਪ ਸਿੰਘ, ਤਰਨਜੀਤ ਸਿੰਘ, ਬਲਵਿੰਦਰ ਗਰਚਾ, ਬਲਦੇਵ ਸਿੰਘ ਆਦਿ ਪਹੁੰਚੇ।
ਭਾਜਪਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਸ਼ਾਨ ‘ਚ ਕਹੇ ਅਪਸ਼ਬਦਾਂ ਨੂੰ ਲੈ ਕੇ ਕਾਂਗਰਸ ਨੇਤਾ ਰਵਨੀਤ ਸਿੰਘ ਬਿੱਟੂ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆਂ ਕਰਦੇ ਹੋਏ ਕਿਹਾ ਕਿ ਜੋ ਲੋਕ ਖੁਦ ਸਿੱਖੀ ਤੋਂ ਬੇਮੁੱਖ ਹਨ, ਉਨ੍ਹਾਂ ਨੂੰ ਕਿਸੇ ਸਾਬਤ ਸੂਰਤ ਦਸਤਾਰਧਾਰੀ ਸਿੱਖ ‘ਤੇ ਸਵਾਲ ਉਠਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਪੁਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਿੱਖ ਹਨ ਤੇ ਬਿੱਟੂ ਵਲੋਂ ਕੀਤੀ ਟਿੱਪਣੀ ਸਿੱਖੀ ਸਿਧਾਂਤਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਿੱਟੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।