bjp leaders burnt effigy chief minister captain ਲੁਧਿਆਣਾ, (ਤਰਸੇਮ ਭਾਰਦਵਾਜ)-ਭਾਜਪਾ ਵਰਕਰਾਂ ਨੇ ਅੱਜ ਭਾਵ ਮੰਗਲਵਾਰ ਸ਼ਾਮ ਨੂੰ ਚੌਕ ਵਿਚਾਲੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ ਨੇ ਸਿਆਸੀ ਸ਼ਹਿ ‘ਤੇ ਆਰੀਆ ਸਮਾਜ ਮੰਦਰ ਦੇ ਕੀਮਤੀ ਸਥਾਨ ‘ਤੇ ਕੀਤੇ ਨਜਾਇਜ਼ ਕਬਜ਼ੇ ਕੀਤੇ ਜਾਣ ਦਾ ਦੋਸ਼ ਲਾਇਆ ਹੈ।ਭਾਜਪਾ ਵਰਕਰਾਂ ਦਾ ਪ੍ਰਦਰਸ਼ਨ ਦੇਖਦਿਆਂ ਹੀ ਜ਼ਿਲਾ ਪ੍ਰਸ਼ਾਸਨ ਨੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਸੀ।
ਪ੍ਰਦਰਸ਼ਨ ਦੌਰਾਨ ਭਾਜਪਾ ਨੇਤਾ ਸੁਖਪਾਲ ਸਿੰਘ ਸਰਾਂ, ਸੰਦੀਪ ਅਗਰਵਾਲ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਪਾਵਰ ਦਾ ਇਸਤੇਮਾਲ ਕਰ ਕੇ ਆਰੀਆ ਸਮਾਜ ਮੰਦਰ ਦੀ ਕੀਮਤੀ ਜਗ੍ਹਾ ‘ਤੇ ਨਜਾਇਜ਼ ਕਬਜ਼ਾ ਕਰਵਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਗੁੰਡਾ ਅਨਸਰਾਂ ਵਲੋਂ ਨਜਾਇਜ਼ ਕਬਜ਼ਾ ਕੀਤਾ ਹੋੋਇਆ ਹੈ।ਜਿਨ੍ਹਾਂ ਨੂੰ ਪੁਲਸ ਪ੍ਰਸ਼ਾਸ਼ਨ ਬਾਹਰ ਕੱਢਣ ‘ਚ ਅਸਫਲ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਮੰਦਰ ‘ਚ ਕਬਜ਼ਾ ਕਰੀ ਬੈਠੇ ਲੋਕਾਂ ‘ਤੇ ਉੱਤਰ-ਪ੍ਰਦੇਸ਼ ‘ਚ ਪਹਿਲਾਂ ਤੋਂ ਹੀ ਧਾਰਮਿਕ ਸਥਾਨ ‘ਤੇ ਕਬਜ਼ਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਹੈ।ਭਾਜਪਾ ਵਰਕਰਾਂ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੇ ਇੰਸਪੈਕਟਰ ਦਵਿੰਦਰ ਸਿੰਘ ਦੀ ਇੱਕ ਆਡੀਓ ਸੀ.ਡੀ.ਵਾਇਰਲ ਹੋਈ ਹੈ,ਜਿਸ ‘ਚ ਉਕਤ ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਉਪਰੋਂ ਹੁਕਮ ਜਾਰੀ ਹੋਏ ਹਨ, ਜਿਸ ਕਾਰਨ ਉਹ ਕਬਜ਼ਾ ਕਰਵਾ ਰਹੇ ਹਨ।ਇਸ ਸਬੰਧੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਸੀ।ਇਸ ਮਾਮਲੇ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।