bjp protest dc office: ਲੁਧਿਆਣਾ (ਤਰਸੇਮ ਭਾਰਦਵਾਜ)- ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਗਰਮਾਉਂਦਾ ਹੀ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਹੁਣ ਭਾਜਪਾਈ ਡੀ.ਸੀ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਦਫਤਰ ਅੱਗੇ ਧਰਨੇ ‘ਤੇ ਬੈਠ ਗਏ ਅਤੇ ਮੰਤਰੀ ਬਿੱਟੂ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਜ਼ਿਲ੍ਹਾਂ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਅਤੇ ਮਹਾਮੰਤਰੀ ਰਾਮ ਗੁਪਤਾ ਵਰਕਰਾਂ ਦੇ ਨਾਲ ਬੈਠ ਗਏ। ਧਰਨੇ ‘ਤੇ ਬੈਠੇ ਭਾਜਪਾ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਕਿਸਾਨ ਅੰਦੋਲਨ ਦੌਰਾਨ ਬਿਆਨਬਾਜ਼ੀ ਕਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੰਨਾ ਹੀ ਨਹੀਂ ਪੁਲਿਸ ਪ੍ਰਸ਼ਾਸਨ ਵੀ ਸੂਬੇ ਦੀ ਸਰਕਾਰ ਦਾ ਸਾਥ ਦੇ ਰਹੀ ਹੈ।
ਦੂਜੇ ਪਾਸੇ ਡੀ.ਸੀ ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਭਾਜਪਾਈਆਂ ਨੂੰ ਦੇਖ ਕੇ ਪੁਲਿਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮਹਾ ਮੰਤਰੀ ਕਾਂਤੇਦੁ ਸ਼ਰਮਾ, ਸਕੱਤਰ ਨਵਲ ਜੈਨ, ਸਾਬਕਾ ਕੌਂਸਲਰ ਇੰਦਰ ਅਗਰਵਾਲ ਵੀ ਧਰਨੇ ‘ਚ ਸ਼ਾਮਲ ਹੋਏ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਭਾਜਪਾ ਦੇ ਆਗੂਆਂ ਨੇ ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿੱਥੇ ਕੁਝ ਭਾਜਪਾ ਵਰਕਰਾਂ ਨੇ ਭੁੱਖ ਹੜਤਾਲ ‘ਤੇ ਵੀ ਬੈਠੇ ਸੀ। ਦੱਸ ਦੇਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨੀ ਅੰਦੋਲਨ ‘ਤੇ ਮੋਦੀ ਸਰਕਾਰ ਨੂੰ ਧਮਕਾਉਂਦੇ ਹੋਏ ਕਿਹਾ ਸੀ ਕਿ 1 ਜਨਵਰੀ 2021 ਤੋਂ ਬਾਅਦ ਅਸੀਂ ਲਾਸ਼ਾਂ ਦੇ ਢੇਰ ਲਾਵਾਂਗੇ ਅਤੇ ਅਸੀਂ ਆਪਣਾ ਖੂਨ ਵੀ ਦਿਆਂਗੇ। 1 ਤਾਰੀਕ ਤੋਂ ਬਾਅਦ ਅਸੀਂ ਨਵੀਂ ਪਲਾਨਿੰਗ ਨਾਲ ਆਵਾਂਗੇ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਸੀ।
ਇਹ ਵੀ ਦੇਖੋ–