Body found youth canal: ਲੁਧਿਆਣਾ (ਤਰਸੇਮ ਭਾਰਦਵਾਜ)-ਧਰਨੇ ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਈ ਰਹੀਆਂ ਹਨ, ਜਿੱਥੇ ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਮ੍ਰਿਤਕ ਪੁੱਤਰ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕੋਈ ਜਾਣਕਾਰੀ ਨਹੀਂ ਮਿਲੀ ਤੇ ਅੱਜ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਲਾਸ਼ ਨਹਿਰ ‘ਚੋਂ ਲਾਸ਼ ਬਰਾਮਦ ਹੋਈ ਹੈ।
ਦੱਸ ਦੇਈਏ ਕਿ ਇੱਥੇ ਕ੍ਰਿਸ਼ਨਾ ਕਾਲੋਨੀ ਦਾ ਰਹਿਣ ਵਾਲੇ 20 ਸਾਲਾਂ ਨੌਜਵਾਨ 25 ਸਤੰਬਰ ਨੂੰ ਆਪਣੇ ਘਰੋਂ ਕੰਮ ‘ਤੇ ਗਿਆ ਪਰ ਪਰ ਮੁੜ ਕੇ ਵਾਪਿਸ ਨਹੀਂ ਪਰਤਿਆ, ਫਿਲਹਾਲ ਪਰਿਵਾਰ ਵੱਲ਼ੋਂ ਪੁੱਤਰ ਦੀ ਮੌਤ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਮ੍ਰਿਤਕ ਨੌਜਵਾਨ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ 3 ਥਾਣਿਆਂ ‘ਚ ਜਾਣ ਦੇ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਦੀ ਕਿਸੇ ਵੀ ਥਾਂ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜਾਂਚ ਕਰਨ ਦੀ ਗੱਲ਼ ਕੀਤੀ ਅਤੇ ਕੁਝ ਹੋਰ ਦੱਸਣ ਤੋਂ ਇਨਕਾਰ ਕੀਤਾ ਹੈ।