Brick kiln license revoked: ਵਾਤਾਵਰਣ ਦੇ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲੇ ‘ਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 19 ਇੱਟਾਂ ਦੇ ਭੱਠਿਆ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਇਸ ਦੇ ਨਾਲ ਵਿਕਰੀ ਪੂਰੀ ਤਰ੍ਹਾਂ ਬੰਦ ਕੀਤੀ ਗਈ ਹੈ ਅਤੇ ਭੱਠਿਆਂ ਦੇ ਮਾਲਕਾਂ ਖਿਲਾਫ ਉਚਿਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਸਾਰੇ ਭੱਠੇ ਜਗਰਾਓ, ਰਾਏਕੋਟ ਅਤੇ ਲੁਧਿਆਣਾ ਦੇ ਦਿਹਾਤੀ ਖੇਤਰਾਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਐੱਨ.ਜੀ.ਟੀ ਦੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤ ਕੇ ਇੱਥੇ ਇੱਟਾਂ ਪਕਾਈਆਂ ਜਾ ਰਹੀਆਂ ਸੀ। ਦੂਜੇ ਪਾਸੇ ਇਸ ਮਾਮਲੇ ਸਬੰਧੀ ਪੰਜਾਬ ਦੇ ਇੱਠਾ ਭੱਠਾ ਮਾਲਕ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮੇਸ਼ ਮੋਹੀ ਦਾ ਕਹਿਣਾ ਹੈ ਕਿ ਲਾਕਡਾਊਨ ਕਾਰਨ ਕੁਝ ਭੱਠਿਆ ਦਾ ਪੇਪਰ ਵਰਕ ਅਧੂਰਾ ਰਹਿ ਗਿਆ ਸੀ। ਹੁਣ ਅਸੀਂ ਜਲਦੀ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਰੇ ਦਸਤਾਵੇਜ਼ਾਂ ਨੂੰ ਪੂਰਾ ਕਰਕੇ ਉਕਤ ਭੱਠਿਆਂ ਨੂੰ ਬਹਾਲ ਕਰਨ ਦੀ ਮੰਗ ਕਰਾਂਗੇ।