ਮਾਨਸਾ ਜ਼ਿਲੇ ਦੇ ਜੋਗਾ ਵਿਖੇ ਬੁੱਧਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਇਸ ਹਾਦਸੇ ਦੌਰਾਨ ਇੱਕ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ।
ਮਰਨ ਵਾਲਿਆਂ ਵਿੱਚ ਦੋ ਬੱਚੇ, ਤਿੰਨ ਔਰਤਾਂ ਅਤੇ ਇੱਕ ਆਦਮੀ ਸ਼ਾਮਿਲ ਹੈ। ਕਾਰ ਵਿੱਚ ਇੱਕ ਵਿਅਕਤੀ, 3 ਔਰਤਾਂ ਅਤੇ ਚਾਰ ਬੱਚੇ ਅਰਥਾਤ ਅੱਠ ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਸੀ। ਮ੍ਰਿਤਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਇਬਲ ਖੁਰਦ ਦੇ ਵਸਨੀਕ ਸਨ। ਇਸ ਘਟਨਾ ਵਿੱਚ ਆਲਟੋ ਕੇ -10 ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਕਾਰ ਵਿੱਚ ਸਵਾਰ ਲੋਕ ਪਿੰਡ ਹੀਰਕੇ ਦੇ ਮੇਲੇ ਤੋਂ ਵਾਪਿਸ ਆਪਣੇ ਪਿੰਡ ਪਰਤ ਰਹੇ ਸਨ। ਜਦੋ ਜੋਗਾ ਵਿੱਚ ਉਨ੍ਹਾਂ ਦੀ ਕਾਰ ਦੀ ਬੱਸ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ : ਸਿੱਕਮ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ 4 ਸੈਨਿਕ ਸ਼ਹੀਦ, 2 ਜ਼ਖਮੀ
ਥਾਣਾ ਜੋਗਾ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮਾਨਸਾ ਵਿਖੇ ਰੱਖੀਆਂ ਗਈਆਂ ਹਨ। ਦੋ ਜ਼ਖਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਦੇਖੋ : ਬੁਜ਼ੁਰਗ ਬੇਬੇ ਦੀ ਮਦਦ ਲਈ ਗਈ ਮਨੀਸ਼ਾ ਗੁਲਾਟੀ ਨੂੰ, ਬੇਬੇ ਦੇ ਪੁੱਤਾਂ ਨੇ ਘੇਰਿਆ ਕਹਿੰਦੇ, ‘ਸਾਡੀ ਵੀ ਸੁਣ ਲਓ’ !