cabinet minister clusters dhandharan: ਲੁਧਿਆਣਾ (ਤਰਸੇਮ ਭਾਰਦਵਾਜ)- ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕਾ ਗਿੱਲ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੂੰ ਵਧਾਈ ਦਿੰਦਿਆਂ ਕਿਹਾ ਧਾਂਦਰਾ ਕਲੱਸਟਰ ਨੂੰ ਵਿਕਾਸ ਅਤੇ ਕੰਮ ਦੀ ਰਫਤਾਰ ਦੇ ਮਾਮਲੇ ‘ਚ ਸੂਬੇ ਭਰ ‘ਚ ਮੋਹਰੀ ਅਤੇ ਦੇਸ਼ ਭਰ ‘ਚ ਦੂਜੇ ਪਾਏਦਾਨ ‘ਤੇ ਮੰਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਵਿਧਾਇਕ ਕੁਲਦੀਪ ਸਿੰਘ ਵੈਦ, ਉਨ੍ਹਾਂ ਦੀ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਅਧਿਕਾਰੀਆਂ ਦੇ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਲੁਧਿਆਣਾ ਦੇ ਨੇੜਲੇ ਪਿੰਡ ਧਾਂਦਰਾ ਵਿਖੇ ਆਯੋਜਿਤ ਸਮਾਰੋਹ ‘ਚ ਧਾਂਦਰਾ ਕਲੱਸਟਰ ਦੇ 1.27 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ‘ਚ ਪੇਂਡੂ ਝੌਂਪੜੀਆਂ, ਇੱਕ ਲਾਇਬ੍ਰੇਰੀ, ਸੀਵਰੇਜ, ਗਲੀਆਂ ਤੋਂ ਇਲਾਵਾ ਹੋਰ ਉਦਘਾਟਨ ਸ਼ਾਮਲ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਕਰੋੜਾਂ ਰੁਪਏ ਦੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਜਲਦ ਹੀ ਮੁਕੰਮਲ ਹੋ ਜਾਣਗੇ।ਇਸ ਮੌਕੇ ਉਨ੍ਹਾਂ ਗਿੱਲ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਚੈੱਕ ਵੀ ਸੌਂਪੇ।ਇਸ ਤੋਂ ਬਾਅਦ ‘ਚ ਉਨ੍ਹਾਂ ਲੁਧਿਆਣਾ ਪੂਰਬੀ ਵਿਧਾਇਕ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਗਲਾਡਾ ਦੇ ਮੁੱਖ ਪ੍ਰਸ਼ਾਸਕ ਪੀ.ਐਸ. ਗਿੱਲ ਅਤੇ ਹੋਰਾਂ ਦੀ ਹਾਜ਼ਰੀ ‘ਚ ਸੈਕਟਰ 39-ਏ ਵਿੱਚ ਵਿਕਸਤ ਕੀਤੇ ਜਾ ਰਹੇ ਗਲਾਡਾ ਈਸਟੈਂਡ ਕਲੱਬ ਬਾਰੇ ਬਰੋਸ਼ਰ ਲਾਂਚ ਕੀਤਾ।
ਸ੍ਰੀ ਸੰਜੇ ਤਲਵਾੜ ਨੇ ਦੱਸਿਆ ਕਿ 700 ਮੈਬਰਾਂ ਦੇ ਪਹਿਲੇ ਬੈਚ ਲਈ ਦਰਖਾਸਤਾਂ ਆਮ ਜਨਤਾ ਅਤੇ ਅਧਿਕਾਰੀਆਂ ਤੋਂ 27 ਜਨਵਰੀ, 2021 ਤੋਂ ਮੰਗੀਆਂ ਗਈਆਂ ਹਨ. ਯੋਗਤਾ ਦੇ ਮਾਪਦੰਡ ਵੈੱਬਸਾਈਟ http://glada.gov.in ‘ਤੇ ਦਰਸਾਏ ਗਏ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਨਾਮਜ਼ਦਗੀ ਸਮੇਤ 28 ਫਰਵਰੀ। 2021 ਤੱਕ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ।
ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਐਡਵੋਕੇਟ ਸ੍ਰੀ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾਂ ਨੂੰ ਦਰਸਾਉਂਦਾ’ ਇੱਕ ਕੈਲੰਡਰ ਵੀ ਜਾਰੀ ਕੀਤਾ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੈਲੰਡਰ ਲਈ ਸ੍ਰੀ ਹਰਪ੍ਰੀਤ ਸੰਧੂ ਦੀ ਸ਼ਲਾਘਾ ਕੀਤੀ।
ਇਹ ਵੀ ਦੇਖੋ–