car rider attacked police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨਦਿਹਾੜੇ ਲਗਭਗ ਅੱਧਾ ਦਰਜਨ ਹਮਲਾਵਰਾਂ ਨੇ ਨੌਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਾਕੀਆਂ ਨਾਲ ਬੁਰੀ ਤਰ੍ਹਾਂ ਨਾਲ ਕੁੱਟਿਆ। ਹਮਲਾਵਰਾਂ ਨੇ ਨੌਜਵਾਨ ‘ਤੇ ਹਾਕੀ ਨਾਲ ਤਾਬਤੋੜ ਵਾਰ ਕੀਤੇ। ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ‘ਚ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਕਾਰ ਵੀ ਤੋੜੀ ਅਤੇ ਆਪਣੀ ਕਾਰ ‘ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਦੱਸ ਦੇਈਏ ਕਿ ਇਹ ਘਟਨਾ ਧਾਂਦਰਾ ਰੋਡ ਇਲਾਕੇ ‘ਚ ਵਾਪਰੀ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਇੰਚਾਰਜ ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ ਘਟਨਾ ਵਾਲੇ ਸਥਾਨ ‘ਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਸਨਾਖਤ ਕਰਨ ‘ਤੇ ਪੀੜਤ ਨੌਜਵਾਨ ਦੀ ਪਛਾਣ ਲੁਧਿਆਣਾ ਦੇ ਹੀ ਰਹਿਣ ਵਾਲਾ ਲਲਿਤ ਕੁਮਾਰ ਨਾਂ ਨਾਲ ਹੋਈ ਹੈ। ਜ਼ਖ਼ਮੀ ਹੋਏ ਲਲਿਤ ਨੂੰ ਨੇੜੇ ਦੇ ਹਸਪਤਾਲ ਲਿਜਾਂਦਾ ਗਿਆ ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ।ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਆਖਿਰਕਾਰ ਨੌਜਵਾਨ ‘ਤੇ ਹਮਲਾ ਕਿਉਂ ਕੀਤਾ ਗਿਆ।ਹਮਲੇ ਦੀਆਂ ਤਸਵੀਰਾਂ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈਆਂ। ਇਸ ਦੌਰਾਨ ਸੀ.ਸੀ.ਟੀ.ਵੀ ਫੁਟੇਜ ‘ਚ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਜਦੋਂ ਨੌਜਵਾਨ ਉੱਪਰ ਹਮਲਾ ਹੋਇਆ ਤਾਂ ਉਸੇ ਥਾਂ ‘ਤੇ ਭੀੜ ਤਾਂ ਲੱਗ ਗਈ ਪਰ ਲੋਕ ਤਮਾਸ਼ਬੀਨ ਬਣਕੇ ਇੱਕ ਫ਼ਿਲਮ ਦੀ ਤਰ੍ਹਾਂ ਸਾਰਾ ਕੁਝ ਦੇਖਦੇ ਰਹੇ । ਕਿਸੇ ਨੇ ਨਾ ਤਾਂ ਨੌਜਵਾਨ ਨੂੰ ਛੁਡਵਾਉਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਨਾ ਹੀ ਪੁਲਿਸ ਨੂੰ ਫੋਨ ਤੇ ਸੂਚਨਾ ਦਿੱਤੀ ।