christmas prepartion started ludhiana: ਲੁਧਿਆਣਾ (ਤਰਸੇਮ ਭਾਰਦਵਾਜ)- ਭਾਰਤ ਸਮੇਤ ਦੁਨੀਆਭਰ ‘ਚ ਕ੍ਰਿਸਮਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਹਾਲਾਂਕਿ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਪਰ ਫਿਰ ਵੀ ਸ਼ਰਧਾਲੂਆਂ ਦਾ ਉਤਸ਼ਾਹ ਬਣਿਆ ਹੋਇਆ ਹੈ ਅਤੇ ਚਰਚ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਰਹੇ ਹਨ ਅਤੇ ਕ੍ਰਿਸਮਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਮਹਾਨਗਰ ‘ਚ ਵੀ ਲਾਅ ਐਂਡ ਆਰਡਰ ਮੇਨਟੇਨ ਰੱਖਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਹਿਰ ‘ਚ ਕੋਈ ਅਣਹੋਣੀ ਘਟਨਾ ਨਾ ਵਾਪਰੇ।
ਦੂਜੇ ਪਾਸੇ ਭਾਵੇਂ ਸ਼ਹਿਰ ‘ਚ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ, ਹੋਟਲਾਂ, ਰੈਸਟੋਰੈਂਟਾਂ, ਮਾਲਜ਼ ‘ਚ ਡੈਕੋਰੇਸ਼ਨ 10 ਦਿਨ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ ਪਰ ਅਸਲ ਰੌਣਕ ਕ੍ਰਿਸਮਸ ਤੋਂ ਇਕ ਦਿਨ ਪਹਿਲਾਂ ਹੀ ਦੇਖਣ ਨੂੰ ਮਿਲੀ। ਸ਼ਹਿਰ ਦਾ ਹਰ ਬਾਜ਼ਾਰ ਸਰਾਭਾ ਨਗਰ, ਪੱਖੋਵਾਲ ਰੋਡ, ਘੁਮਾਰ ਮੰਡੀ ਆਦਿ ਲਾਲ ਅਤੇ ਚਿੱਟੇ ਰੰਗ ਦੇ ਗੁਬਾਰਿਆਂ ਨਾਲ ਦੁਕਾਨਾਂ ਸਜੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦੁਕਾਨਾਂ ਦੇ ਬਾਹਰ ਕ੍ਰਿਸਮਿਸ ਟ੍ਰੀ ਵੀ ਦੁਕਾਨਾਂ ਦੇ ਬਾਹਰ ਸਜੇ ਦਿਖਾਈ ਦਿੱਤੇ, ਜਿਸ ਨੂੰ ਕਾਫੀ ਆਕਰਸ਼ਿਕ ਢੰਗ ਨਾਲ ਸਜਾਇਆ ਗਿਆ ਹੈ।
ਕ੍ਰਿਸਮਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੁਖਤਾ ਪ੍ਰਬੰਧ- ਇਹ ਵੀ ਦੱਸਿਆ ਜਾਂਦਾ ਹੈ ਕਿ ਭਾਵੇਂ ਕੋਰੋਨਾ ਦੇ ਚੱਲਦਿਆਂ ਸੂਬੇ ਭਰ ‘ਚ ਨਾਈਟ ਕਰਫਿਊ ਲਾਗੂ ਸੀ ਪਰ ਫਿਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਸੂਬੇ ‘ਚ 24 ਦਸੰਬਰ ਦੀ ਰਾਤ ਨੂੰ ਕਰਫਿਊ ‘ਚ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ। ਦੂਜੇ ਪਾਸੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸ਼ਹਿਰ ਦੇ ਸਾਰੇ ਰੈਸਟੋਰੈਂਟਾਂ, ਹੋਟਲਾਂ ‘ਚ ਰਾਤ ਸਾਢੇ 9 ਵਜੇ ਤੱਕ ਹੀ ਪਾਰਟੀ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਨੇ ਨਿਯਮਾਂ ਦੀ ਉਲੰਘਣਾ ਕੀਤੀ ਜਾਂ ਫਿਰ ਕੋਈ ਹੁੱਲੜਬਾਜ਼ੀ ਕਰੇਗਾ ਤਾਂ ਉਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਸਰਪ੍ਰਾਈਜ਼ ਚੈਕਿੰਗ ਕੀਤੀ ਜਾਵੇਗੀ। ਸੀ ਪੀ ਮੁਤਾਬਕ ਸ਼ਹਿਰ ਦੀਆਂ ਸੜਕਾਂ ‘ਤੇ 2500 ਮੁਲਾਜ਼ਮਾਂ ਦੀ ਟੀਮ ਨਜ਼ਰ ਆਵੇਗੀ, ਜਿਨ੍ਹਾਂ ਦੇ ਮੋਢਿਆਂ ‘ਤੇ ਸਾਰਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੋਵੇਗੀ। ਇਸ ਦੇ ਨਾਲ ਹੀ ਸੀ.ਪੀ ਵੱਲੋਂ ਸ਼ਹਿਰ ਦੀਆਂ ਸਾਰੀਆਂ ਚਰਚਾ ਦੇ ਮੁਖੀਆਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਜਿਆਦਾਤਰ ਚਰਚਾਂ ਵੱਲੋਂ ਆਨਲਾਈਨ ਪ੍ਰੋਗਰਾਮ ਕਰਵਾਈ ਜਾ ਰਹੇ ਹਨ।
ਇਹ ਵੀ ਦੇਖੋ–