civil surgon report negitive:ਲੁਧਿਆਣਾ ‘ਚ ਵੱਧ ਰਹੇ ਕੋਰੋਨਾ ਕਹਿਰ ਦੌਰਾਨ ਚੰਗੀ ਖਬਰ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਥੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦੇਈਏ ਕਿ ਸਿਵਲ ਸਰਜਨ ਰਾਜੇਸ਼ ਬੱਗਾ ਨੇ ਏ.ਡੀ.ਸੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਸੀ ਅਤੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸਣਯੋਗ ਹੈ ਕਿ ਅੱਜ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜੋ ਕਿ ਸੀ.ਐੱਮ.ਸੀ ਹਸਪਤਾਲ ‘ਚ ਭਰਤੀ ਸੀ। ਇਸ ਤੋਂ ਇਲਾਵਾ ਬੀਤੇ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 43 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 40 ਲੁਧਿਆਣਾ ਦੇ ਅਤੇ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ‘ਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1287 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 30 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ 576 ਸਰਗਰਮ ਕੇਸ ਹਨ।