community sanitary complexes villages ludhiana: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਵਧੀਆ ਸਵੱਛਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੁਧਿਆਣਾ ਦੇ ਵੱਖ-ਵੱਖ ਪਿੰਡਾਂ ‘ਚ 89 ਕਮਿਊਨਿਟੀ ਸੈਂਨੇਟਰੀ ਕੰਪਲੈਕਸਾਂ ਦਾ ਨਿਰਮਾਣ ਕਰ ਰਹੀ ਹੈ। ਇਹ 89 ਕਮਿਊਨਿਟੀ ਸੈਂਨੇਟਰੀ ਕੰਪਲੈਕਸ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ‘ਚ 2.67 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਕੰਪਲੈਕਸ ਪਿੰਡਾਂ ‘ਚ ਢੁੱਕਵੀਆਂ ਥਾਵਾਂ ‘ਤੇ ਬਣਾਏ ਜਾਣਗੇ, ਜਿੱਥੇ ਹਰ ਕੋਈ ਆਸਾਨੀ ਨਾਲ ਇਨ੍ਹਾਂ ਦਾ ਇਸਤੇਮਾਲ ਕਰ ਸਕੇ, ਜਿਸ ‘ਚ ਹੱਥ ਧੋਣ ਦਾ ਪ੍ਰਬੰਧ ਵੀ ਹੋਵੇਗਾ। ਇਸ ਤੋਂ ਇਲਾਵਾ, ਰਾਹਗੀਰਾਂ ਅਤੇ ਜਨਤਕ ਇਕੱਠਾਂ ‘ਚ ਹਿੱਸਾ ਲੈਣ ਵਾਲੇ ਲੋਕ ਵੀ ਇਸ ਦੀ ਵਰਤੋਂ ਕਰ ਸਕਣਗੇ, ਜਿਸ ਨਾਲ ਖੁੱਲੇ ‘ਚ ਸ਼ੌਚ ਕਰਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇਸ ਲਈ ਵੀ ਮਹੱਤਵਪੂਰਨ ਹਨ ਕਿ ਇਸ ਨਾਲ ਸਿਹਤ, ਸਮਾਜਿਕ ਰੁਤਬਾ, ਗੋਪਨੀਯਤਾ ਅਤੇ ਸੁਰੱਖਿਆ ਬਣਾਈ ਰੱਖਣ ‘ਚ ਵੀ ਸਹਿਯੋਗ ਦੇ ਨਾਲ-ਨਾਲ ਸਿਹਤ ‘ਚ ਸੁਧਾਰ ਅਤੇ ਮੌਤ ਦਰ ਵੀ ਘਟਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਖਾਨੇ ਵਰਤਣ ਦੀ ਜ਼ਰੂਰਤ ਪ੍ਰਤੀ ਜਾਗਰੂਕ ਕਰਨ ਅਤੇ ਪਿੰਡ ‘ਚ ਖੁੱਲੇ ‘ਚ ਸ਼ੋਚ ਕਰਨ ਤੋਂ ਗੁਰੇਜ਼ ਕਰਨ ਲਈ ਪ੍ਰਭਾਵਸ਼ਾਲੀ ਸੰਕੇਤ ਜਿਵੇਂ ਕੰਧ ਚਿੱਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਅਜਿਹੇ ਕੰਪਲੈਕਸ ਦਾ ਕੰਮ ਅਗਲੇ ਦਿਨਾਂ ‘ਚ ਸ਼ੁਰੂ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ‘ਚ 100 ਫੀਸਦੀ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ ‘ਹਰ ਘਰ ਪਾਣੀ, ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪਿੰਡ ਘੁਲਾਲ ਦੇ ਵਸਨੀਕ ਗੁਰਦੀਪ ਸਿੰਘ, ਜਿਥੇ ਇਕ ਅਜਿਹਾ ਕਮਿਊਨਿਟੀ ਸੈਨੇਟਰੀ ਕੰਪਲੈਕਸ’ ਬਣ ਰਿਹਾ ਹੈ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਇਸ ਕੰਪਲੈਕਸ ਦੀ ਸਥਾਪਨਾ ਲਈ ਉਨ੍ਹਾਂ ਦੇ ਪਿੰਡ ਦੀ ਚੋਣ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਕਮਿਊਨਿਟੀ ਸੈਨੇਟਰੀ ਕੰਪਲੈਕਸ ਦੀ ਉਸਾਰੀ ਲੋਕਾਂ ਲਈ ਅਤੇ ਖ਼ਾਸਕਰ ਉਨ੍ਹਾਂ ਦੀ ਸਹੂਲਤ ਲਈ ਹੋਵੇਗੀ ਜਿਨ੍ਹਾਂ ਦੇ ਘਰਾਂ ਵਿਚ ਪਖਾਨੇ ਨਹੀਂ ਹਨ।
ਇਹ ਵੀ ਦੇਖੋ–