complaint punjabi singers Congress:ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਅਤੇ ਜੈਜ਼ੀ ਬੀ ਮੁੜ ਤੋਂ ਵਿਵਾਦਾਂ ‘ਚ ਘਿਰਦੇ ਹੋਏ ਨਜ਼ਰ ਆਏ ਹਨ। ਜਾਣਕਾਰੀ ਮੁਤਾਬਕ ਹੁਣ ਲੁਧਿਆਣਾ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜੀਵ ਰਾਜਾ ਨੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦਿੰਦੇ ਹੋਏ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਪ੍ਰਧਾਨ ਰਾਜੀਵ ਰਾਜਾ ਨੇ ਕਿਹਾ ਹੈ ਕਿ ਦਿਲਜੀਤ ਦੁਸਾਂਝ ਅਤੇ ਜੈਜ਼ੀ ਬੀ ਵੱਲੋਂ ਆਪਣੇ ਗਾਣਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਹਥਿਆਰ ਚੁੱਕਣ ਲਈ ਉਕਸਾਇਆ ਜਾ ਰਿਹਾ ਹੈ। ਇਸ ਲਈ ਇਨ੍ਹਾਂ ਦੋਵਾਂ ਖਿਲਾਫ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜਲਦੀ ਹੀ ਉਹ ਮੁੱਖ ਮੰਤਰੀ, ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਾਂਗਰਸ ਦੇ ਲੁਧਿਆਣਾ ਨਾਲ ਸਬੰਧਿਤ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਵੀ ਉਕਤ ਸ਼ਿਕਾਇਤ ਦੀਆਂ ਕਾਪੀਆਂ ਸੌਂਪਣਗੇ।
ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਦਿਲਜੀਤ ਦੋਸਾਂਝ ਅਤੇ ਜੈਜ਼ੀ ਬੈਂਸ ਸਮੇਤ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਲਪੇਟੇ ‘ਚ ਲੈਂਦੇ ਹੋਏ ਕਿਹਾ ਸੀ ਕਿ ਇਹ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਾਹੌਲ ਖਰਾਬ ਰਹੇ ਹਨ। ਇਹੀ ਸੰਗਠਨ ਹੈ, ਜੋ ਖਾਲੀਸਤਾਨ ਬਣਾਉਣ ਦੀ ਮੰਗ ਕਰਦਾ ਹੈ। ਰਵਨੀਤ ਬਿੱਟੂ ਨੇ ਦੋਵਾਂ ਪੰਜਾਬੀ ਗਾਇਕਾਂ ਨੂੰ ਕਾਫੀ ਖਰੀਆਂ-ਖੋਟੀਆਂ ਸੁਣਾਈਆਂ।