ਦੇਸ਼ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਆਵਰ ਅਮਰਵੇਲ ਵਾਂਗ ਵੱਧ ਰਹੀਆਂ ਹਨ ਜਿਸ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਦੇ ਖੰਡੇ ਵਾਲਾ ਚੌਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਾ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਜਿਸ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਦੱਸਿਆ ਕਿ ਡੀਜ਼ਲ ਸੌ ਰੁਪਏ ਤੋਂ ਪਾਰ ਕਰ ਗਿਆ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹ। ਦੇਸ਼ ਦੀ ਅਰਥ ਵਿਵਸਥਾ ਦੀ ਹਾਲਤ ਬਹੁਤ ਬੁਰੀ ਹੋ ਚੁੱਕੀ ਹੈ। ਇਹ ਧਰਨਾ ਬਾਗ਼ੀਆਂ ਕੀਮਤਾਂ ਤੇ ਮਹਿੰਗਾਈ ਦੇ ਖ਼ਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਹ ਨਾਲ ਇਹ ਆਵਾਜ਼ ਸੈਂਟਰ ਤੱਕ ਪਹੁੰਚਾਉਣੀ ਚਾਹੁੰਦੇ ਹਨ ਤਾਂ ਜੋ ਮਹਿੰਗਾਈ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕ ਨਾ ਇੱਕ ਦਿਨ ਦੇਸ਼ ਦੇ ਹਰੇਕ ਵਿਅਕਤੀ ਨੂੰ ਇਸ ਮਹਿੰਗਾਈ ਦਾ ਸੇਕ ਜ਼ਰੂਰ ਲੱਗੇਗਾ ਸੋ ਮਹਿੰਗਾਈ ਦਾ ਸੇਕ ਲੱਗਣ ਤੋਂ ਪਹਿਲਾਂ ਹੀ ਇਸ ‘ਤੇ ਕਾਬੂ ਪਾਉਣਾ ਅਤਿ ਜ਼ਰੂਰੀ ਹੈ।