corona awareness vans: ਫਰੀਦਕੋਟ 18 ਜੂਨ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਅਤੇ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਸਬੰਧੀ 1 ਜੂਨ ਤੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਮੂਹ ਵਿਭਾਗਾਂ ਤੇ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਪੂਰੇ ਜ਼ੋਰਾਂ ਤੇ ਜਾਰੀ ਹੈ ਅਤੇ ਇਸ ਰਾਹੀਂ ਜਮੀਨੀ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਨੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਲਈ ਦੂਜੇ ਗੇੜ ਦੇ ਪ੍ਰਚਾਰ ਵਾਹਨਾਂ ਨੂੰ ਜਿਲ•ਾ ਪ੍ਰਬੰਧਕੀ ਕੰਪਲੈਕ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਤ ਤਹਿਤ ਜ਼ਿਲ੍ਹੇ ਵਿੱਚ ਅੱਜ ਕੁੱਲ 12 ਜਾਗਰੂਕਤਾ ਪ੍ਰਚਾਰ ਵੈਨਾਂ ਨੂੰ ਰਵਾਨਾਂ ਕੀਤਾ ਗਿਆ ਹੈ ਜਿਸ ਤਹਿਤ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਬਲਾਕ ਲਈ 2-2 ਵਾਹਨ ਅਤੇ ਨਗਰ ਕੌਸਲ ਫਰੀਦਕੋਟ, ਕੋਟਕਪੂਰਾ, ਜੈਤੋ ਲਈ ਵੀ 2-2 ਵਾਹਨ ਜਾਗਰੂਕਤਾ ਮੁਹਿੰਮ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਅਤੇ ਜਾਗਰੂਕਤਾ ਵਾਹਨ ਹਰੇਕ ਪਿੰਡ ਅਤੇ ਸ਼ਹਿਰ ਦੇ ਗਲੀ ਮੁਹੱਲਿਆ ਵਿੱਚ ਜਾ ਕੇ ਵੱਖ ਵੱਖ ਆਡੀਓ ਰਾਹੀਂ ਲੋਕਾਂ ਨੂੰ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ, ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਨੂੰ ਅਪਨਾਉਣ ਲਈ ਜਾਗਰੂਕ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਇਨ੍ਹਾਂ ਸਾਰੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ ਘਰ ਪਰਚੇ ਵੀ ਵੰਡੇ ਜਾ ਰਹੇ ਹਨ। ਉਨ•ਾਂ ਜਿਲ•ੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ 21 ਜੂਨ ਤੱਕ ਚੱਲਣ ਵਾਲੇ ਡੋਰ ਟੂ ਡੋਰ ਕੰਪੇਨ ਅਤੇ ਜਾਗਰੂਕਤਾ ਮੁਹਿੰਮ ਤਹਿਤ ਕੱਲ 19 ਜੂਨ ਨੂੰ ਵੱਖ ਵੱਖ ਐਨ.ਜੀ.ਓ. ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। 20 ਜੂਨ ਨੂੰ ਪੁਲਿਸ ਵਿਭਾਗ ਅਤੇ 21 ਜੂਨ ਨੂੰ ਵੱਖ ਵੱਖ ਲੋਕ ਭਲਾਈ ਕਮੇਟੀਆਂ ਵੱਲੋਂ ਘਰ ਘਰ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਇਸ ਉਪਰੰਤ ਡਿਪਟੀ ਕਮਿਸ਼ਨਰ ਲੋਕ ਸੰਪਰਕ ਵਿਭਾਗ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਦਾ ਹਿੱਸਾ ਬਣੇ ਅਤੇ ਉਨ੍ਹਾਂ ਨਗਰ ਕੌਸਲ ਫਰੀਦਕੋਟ ਵਿਖੇ ਘਰ ਘਰ ਜਾ ਕੇ ਲੋਕਾਂ/ਦੁਕਾਨਦਾਰਾਂ ਨੂੰ ਜਾਗਰੂਕ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ, ਬੀ.ਡੀ.ਪੀ.ਓ. ਸ੍ਰੀ ਅਸ਼ੋਕ ਕੁਮਾਰ, ਡੀ.ਪੀ.ਆਰ.ਓ. ਸ: ਅਮਰੀਕ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸ੍ਰੀ ਹਰਵਿੰਦਰਪਾਲ ਸਿੰਘ ਭੁੱਲਰ ਨਗਰ ਕੌਸਲ ਫਰੀਦਕੋਟ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।